ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ

ਨਵੀਂ ਦਿੱਲੀ, 30 ਦਸੰਬਰ 2022 – ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ‘ਚ ਪੰਤ ਨੂੰ ਕਾਫੀ ਸੱਟਾਂ ਲੱਗੀਆਂ ਹਨ। ਇਹ ਘਟਨਾ ਸ਼ੁੱਕਰਵਾਰ ਤੜਕੇ ਗੁਰੂਕੁਲ ਨਰਸਨ ਇਲਾਕੇ ‘ਚ ਰੁੜਕੀ ਪਰਤਦੇ ਸਮੇਂ ਵਾਪਰੀ।

ਰਿਸ਼ਭ ਪੰਤ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਉਸ ਦੀ ਕਾਰ ਨੂੰ ਭਿਆਨਕ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਪੰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਡਾਕਟਰਾਂ ਮੁਤਾਬਕ ਰਿਸ਼ਭ ਪੰਤ ਦੀ ਲੱਤ ‘ਤੇ ਗੰਭੀਰ ਸੱਟ ਲੱਗੀ ਹੈ। ਉਸ ਦੀ ਪਲਾਸਟਿਕ ਸਰਜਰੀ ਹੋਵੇਗੀ। ਸੂਤਰਾਂ ਮੁਤਾਬਕ ਪੰਤ ਨੂੰ ਮੈਕਸ ਦੇਹਰਾਦੂਨ ਰੈਫਰ ਕਰ ਦਿੱਤਾ ਗਿਆ ਹੈ। ਪੰਤ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਭਾਰਤੀ ਸਟਾਰ ਕ੍ਰਿਕਟਰ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਗੰਭੀਰ ਸੱਟਾਂ ਲੱਗ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਦਾ ਦੇਹਾਂਤ

ਮੰਤਰੀ ਬੈਂਸ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ: ਕੱਚੇ ਮੁਲਾਜ਼ਮਾਂ ਨੂੰ ਮਿਲ ਸਕਦਾ ਹੈ ਨਵੇਂ ਸਾਲ ਦਾ ਤੋਹਫ਼ਾ