ਪੰਜਾਬ ਦੇ ਨਾਮੀ ਕਬੱਡੀ ਕੋਚ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕ+ਤ+ਲ

ਮੋਗਾ, 4 ਜਨਵਰੀ, 2023: ਮੋਗਾ ਦੇ ਪਿੰਡ ਪੱਖਰਵੱਢ ਦੇ ਵਸਨੀਕ ਪੰਜਾਬੀ ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ ਮਨੀਲਾ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਬੱਡੀ ਕੋਚ ‘ਤੇ ਹਮਲਾਵਰਾਂ ਵੱਲੋਂ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਉਹ ਆਪਣੇ ਕੰਮ ਤੋਂ ਵਾਪਸ ਪਰਤ ਰਿਹਾਸੀ। ਉਹ ਕਈ ਸਾਲਾਂ ਤੋਂ ਪਰਿਵਾਰ ਸਮੇਤ ਮਨੀਲਾ ਵਿਚ ਰਹਿ ਰਿਹਾ ਸੀ।

ਕਬੱਡੀ ਕੋਚ ਗੁਰਪ੍ਰੀਤ ਸਿੰਘ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਉਹ ਫਾਈਨਾਂਸ ਦਾ ਕੰਮ ਕਰਦਾ ਸੀ ਤੇ ਨਾਲ ਹੀ ਕਬੱਡੀ ਦੀ ਸਿੱਖਲਾਈ ਵੀ ਦਿੰਦਾ ਸੀ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ। ਉਸ ਕੋਲ ਕਾਫੀ ਨਕਦੀ ਸੀ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਘਰ ਵਾਪਸ ਲਿਆਂਦਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ 12 ਮਾਰੂ ਹਥਿ+ਆਰਾਂ ਸਮੇਤ ਕਾਬੂ

SP ਦੀ ਕੁੱਟਮਾਰ, ਭੱਜ ਕੇ ਬਚਾਈ ਜਾਨ, ਪੁਲਿਸ ਫੋਰਸ ਦੇਖਦੀ ਰਹੀ ਤਮਾਸ਼ਾ, ਪੁਲਿਸ ਨੂੰ ਕਿਸ ਦਾ ਡਰ ?