ਪੰਜਾਬ ‘ਚ ਬਿਜਲੀ ਹੋ ਸਕਦੀ ਹੈ ਮਹਿੰਗੀ, ਪੜ੍ਹੋ ਕਿੰਨੀਆਂ ਵਧ ਸਕਦੀਆਂ ਨੇ ਦਰਾਂ ?

ਚੰਡੀਗੜ੍ਹ, 5 ਜਨਵਰੀ 2023 – ਪੰਜਾਬ ਸਰਕਾਰ ਨੇ ਨਵੇਂ ਵਿੱਤੀ ਸਾਲ ‘ਚ ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਲਈ ਹੈ। ਪਾਵਰਕੌਮ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੂੰ ਵਿੱਤੀ ਸਾਲ 2023-24 ਵਿੱਚ ਖਰਚਿਆਂ ਨਾਲੋਂ ਘੱਟ ਆਮਦਨ ਦਾ ਹਵਾਲਾ ਦਿੰਦੇ ਹੋਏ ਬਿਜਲੀ ਦਰਾਂ ਵਿੱਚ 43 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕਰਨ ਦਾ ਪ੍ਰਸਤਾਵ ਭੇਜਿਆ ਹੈ। ਜਿਸ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਸਕਦੀ ਹੈ। ਵਧੀਆਂ ਬਿਜਲੀ ਦਰਾਂ ਨੂੰ ਨਵੇਂ ਵਿੱਤੀ ਸਾਲ ਤੋਂ ਲਾਗੂ ਕੀਤਾ ਜਾ ਸਕਦਾ ਹੈ। ਪਾਵਰਕਾਮ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਨਵੀਆਂ ਦਰਾਂ 1 ਅਪ੍ਰੈਲ 2023 ਤੋਂ ਲਾਗੂ ਹੋ ਸਕਦੀਆਂ ਹਨ।

ਪਾਵਰਕੌਮ ਦਾ ਕਹਿਣਾ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਬਿਜਲੀ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ। ਸੂਬੇ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਬਾਹਰੋਂ ਮਹਿੰਗੀ ਬਿਜਲੀ ਅਤੇ ਕੋਲਾ ਖਰੀਦਿਆ ਜਾ ਰਿਹਾ ਹੈ। ਪਾਵਰਕੌਮ ਨੇ ਚਾਲੂ ਵਿੱਤੀ ਸਾਲ ਵਿੱਚ ਹੁਣ ਤੱਕ 21,700 ਕਰੋੜ ਰੁਪਏ ਦੀ ਬਿਜਲੀ ਖਰੀਦੀ ਹੈ। ਇਸ ਸਮੇਂ ਤੱਕ 2021 ਵਿੱਚ ਪਾਵਰਕੌਮ ਨੇ 20 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਖਰੀਦੀ ਸੀ।

ਪਾਵਰਕੌਮ ਨੇ ਇਸ ਸਾਲ ਹੁਣ ਤੱਕ 2800 ਕਰੋੜ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 74 ਲੱਖ ਘਰੇਲੂ ਅਤੇ 11.5 ਲੱਖ ਵਪਾਰਕ ਖਪਤਕਾਰ ਹਨ। ਵੱਖ-ਵੱਖ ਸ਼੍ਰੇਣੀਆਂ ਵਿੱਚ ਬਿਜਲੀ ਦੀ ਪ੍ਰਤੀ ਯੂਨਿਟ ਦਰ 3.49 ਰੁਪਏ ਤੋਂ 6.49 ਰੁਪਏ ਤੱਕ ਹੈ। ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਰਾਣੀ ਲੜਾਈ ਦਾ ਸਮਝੌਤਾ ਕਰਨ ਆਏ ਦੋ ਧੜੇ ਆਪਸ ‘ਚ ਭਿੜੇ, 4 ਦੇ ਲੱਗੀਆਂ ਗੋ+ਲੀਆਂ

ਚੰਡੀਗੜ੍ਹ ਦੇ ਹਸਪਤਾਲ ‘ਚ ਭਗਵਾਨ ਦਾ ਅਪਮਾਨ: ਕੰਧਾਂ ‘ਤੇ ਲਾਈਆਂ ਫੋਟੋਆਂ ਦੀ ਲੋਕ ਕਰ ਰਹੇ ਬੇਅਦਬੀ