- ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ
ਲੁਧਿਆਣਾ, 6 ਜਨਵਰੀ 2023 – ਲੁਧਿਆਣਾ ਦੇ ਮਲੇਰਕੋਟਲਾ ‘ਚ ਤਾਇਨਾਤ 40 ਸਾਲਾ ਏ.ਐੱਸ.ਆਈ ‘ਤੇ ਇਕ ਔਰਤ ਨੇ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਔਰਤ ਦਾ ਦੋਸ਼ ਹੈ ਕਿ ਜਦੋਂ ਉਹ 6 ਮਹੀਨੇ ਦੀ ਗਰਭਵਤੀ ਸੀ ਤਾਂ ਏਐਸਆਈ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ।
ਇਸ ਦੇ ਨਾਲ ਹੀ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ ਗਈ ਹੈ, ਜਿਸ ਨੂੰ ਉਹ ਵਾਇਰਲ ਕਰਨ ਦੀ ਧਮਕੀ ਦਿੰਦਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਦਾ ਨਾਂ ਸੁਖਵਿੰਦਰ ਸਿੰਘ ਹੈ। ਸੰਗਰੂਰ ਦੇ ਫੌਜੇਵਾਲ ਦਾ ਰਹਿਣ ਵਾਲਾ ਹੈ।
ਪੀੜਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਨੂੰ ਆਪਣੇ ਇਕ ਦੋਸਤ, ਜੋ ਕਿ ਪੁਲੀਸ ਮੁਲਾਜ਼ਮ ਹੈ, ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ। ਜਦੋਂ ਔਰਤ ਨੇ ਇਨਕਾਰ ਕੀਤਾ ਤਾਂ ਦੋਸ਼ੀ ਨੇ ਉਸ ਦੀ ਅਸ਼ਲੀਲ ਵੀਡੀਓ ਅਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦਿੱਤੀ।
ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਲੰਬੇ ਸਮੇਂ ਤੋਂ ਬਿਮਾਰ ਹੈ। ਉਹ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਉਹ ਲੁਧਿਆਣਾ ਦੇ ਬੱਸ ਸਟੈਂਡ ’ਤੇ ਏਐਸਆਈ ਸੁਖਵਿੰਦਰ ਸਿੰਘ ਨੂੰ ਮਿਲੀ। ਉਹ ਕਿਸੇ ਕੰਮ ਲਈ ਲੁਧਿਆਣਾ ਆਇਆ ਹੋਇਆ ਸੀ। ਦੋਸ਼ੀ ਨੇ ਉਸ ਨਾਲ ਦੋਸਤੀ ਕੀਤੀ ਅਤੇ ਫਿਰ ਉਸ ਦੇ ਅਤੇ ਉਸ ਦੇ ਪਰਿਵਾਰ ਦੇ ਨੇੜੇ ਆਉਣਾ ਸ਼ੁਰੂ ਕਰ ਦਿੱਤਾ। ਔਰਤ ਦਾ ਦੋਸ਼ ਹੈ ਕਿ ਮੁਲਜ਼ਮ ਨੇ ਉਸ ਨਾਲ ਸਰੀਰਕ ਸਬੰਧ ਬਣਾਏ।
ਔਰਤ ਨੇ ਦੱਸਿਆ ਕਿ ਸਾਲ 2020 ਵਿੱਚ ਉਹ ਛੇ ਮਹੀਨੇ ਦੀ ਗਰਭਵਤੀ ਹੋ ਗਈ ਸੀ। ਜਦੋਂ ਉਸ ਨੇ ਇਸ ਬਾਰੇ ਏਐੱਸਆਈ ਨਾਲ ਗੱਲ ਕੀਤੀ ਤਾਂ ਉਸ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕਰ ਦਿੱਤਾ। ਔਰਤ ਨੇ 22 ਸਤੰਬਰ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ ਗੁਰਚਨਜੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿਖੇ ਆਈਪੀਸੀ ਦੀ ਧਾਰਾ 376 (ਬਲਾਤਕਾਰ), 313 (ਔਰਤ ਦੀ ਸਹਿਮਤੀ ਤੋਂ ਬਿਨਾਂ ਗਰਭਪਾਤ) ਅਤੇ 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।