ਚੰਡੀਗੜ੍ਹ, 7 ਜਨਵਰੀ 2023 – ਫੌਜਾ ਸਿੰਘ ਸਰਾਰੀ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਪਟਿਆਲਾ ਦਿਹਾਤੀ ਹਲਕੇ ਤੋਂ ਵਿਧਾਇਕ ਡਾ: ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ।
ਦੱਸ ਦਈਏ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕੈਬਨਿਟ ਤੋਂ ਅੱਜ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਰਾਜਪਾਲ ਬੀ.ਐਲ ਪੁਰੋਹਿਤ ਨੇ ਡਾ.ਬਲਬੀਰ ਸਿੰਘ ਨੂੰ ਮੰਤਰੀ ਮੰਡਲ ਦੀ ਸਹੁੰ ਚੁਕਾਈ। ਬਲਬੀਰ ਸਿੰਘ ਆਪਣੇ ਪਰਿਵਾਰ ਸਮੇਤ ਰਾਜ ਭਵਨ ਪਹੁੰਚੇ। ਇਸ ਮੌਕੇ ਸੀਐਮ ਭਗਵੰਤ ਮਾਨ, ਡੀਜੀਪੀ, ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਘਵ ਚੱਢਾ ਅਤੇ ਹਰਪਾਲ ਚੀਮਾ ਵੀ ਮੌਜੂਦ ਹਨ।