2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ: ਚੀਮਾ

  • 2022-23 ਲਈ ਅਨੁਮਾਨਾਂ ਨਾਲੋਂ 5 ਫੀਸਦੀ ਦਾ ਵਾਧਾ
  • ਵਿੱਤ ਮੰਤਰੀ ਵੱਲੋਂ ਸਟੇਟ ਫੋਕਸ ਪੇਪਰ 2023-24 ਅਤੇ ਯੂਨਿਟ ਲਾਗਤ ਪੁਸਤਿਕਾ ਜਾਰੀ
  • ਸੱਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਐਸ.ਐਚ.ਜੀ ਅਤੇ ਐਫ.ਪੀ.ਓਜ ਨੂੰ ਪੁਰਸਕਾਰ ਪ੍ਰਦਾਨ ਕੀਤੇ

ਚੰਡੀਗੜ੍ਹ, 10 ਜਨਵਰੀ 2023 – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ।

ਨਾਬਾਰਡ ਦੇ ‘ਸਟੇਟ ਕ੍ਰੈਡਿਟ ਸੈਮੀਨਾਰ 2023-24’ ਨੂੰ ਸੰਬੋਧਨ ਕਰਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁੱਲ ਕਰਜਾ ਯੋਜਨਾ ਵਿੱਚ ਫਸਲੀ ਕਰਜ਼ੇ ਦਾ ਹਿੱਸਾ 1.03 ਲੱਖ ਕਰੋੜ ਰੁਪਏ (38%), ਖੇਤੀਬਾੜੀ ਮਿਆਦੀ ਕਰਜ਼ਾ 0.52 ਲੱਖ ਕਰੋੜ ਰੁਪਏ (19%) ਅਤੇ ਐਮ.ਐਸ.ਐਮ.ਈ. ਦਾ 0.71 ਲੱਖ ਕਰੋੜ ਰੁਪਏ (26%) ਅਤੇ ਹੋਰ ਤਰਜੀਹੀ ਖੇਤਰ ਦਾ 0.47 ਲੱਖ ਕਰੋੜ ਰੁਪਏ ( 17%) ਹੈ।

ਇਸ ਮੌਕੇ ‘ਤੇ ਸਟੇਟ ਫੋਕਸ ਪੇਪਰ (ਐਸ.ਐਫ.ਪੀ) 2023-24 ਅਤੇ ਯੂਨਿਟ ਲਾਗਤ ਪੁਸਤਿਕਾ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਾਬਾਰਡ ਨੇ ਬੈਂਕਾਂ, ਰਾਜ ਸਰਕਾਰਾਂ ਦੇ ਸਬੰਧਤ ਵਿਭਾਗਾਂ, ਕਿਸਾਨਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਅਤੇ ਤਾਲਮੇਲ ਵਿੱਚ ਹਰੇਕ ਜ਼ਿਲ੍ਹੇ ਲਈ ਤਰਜੀਹੀ ਖੇਤਰ ਦੇ ਅਧੀਨ ਕਰਜ਼ੇ ਦੀਆਂ ਸੰਭਾਵਨਾਵਾਂ ਦੇ ਮੁਲਾਂਕਣ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਰਾਜ ਪੱਧਰ ‘ਤੇ ਇਕੱਠਾ ਕੀਤਾ ਗਿਆ ਹੈ ਅਤੇ ਇੱਕ ਸਟੇਟ ਫੋਕਸ ਪੇਪਰ ਤਿਆਰ ਕੀਤਾ ਗਿਆ ਹੈ ਜੋ ਰਾਜ ਦੀ ਆਰਥਿਕਤਾ ਦੇ ਤਰਜੀਹੀ ਖੇਤਰ ਦੇ ਵੱਖ-ਵੱਖ ਉਪ-ਖੇਤਰਾਂ ਅਧੀਨ ਉਪਲਬਧ ਸਮੁੱਚੀਆਂ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ‘ਸਟੇਟ ਫੋਕਸ ਪੇਪਰ’ ਸਹਿਕਾਰੀ ਖੇਤਰ ਦੇ ਵਿਕਾਸ, ਫਸਲੀ ਵਿਭਿੰਨਤਾ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ, ਕਿਸਾਨ ਉਤਪਾਦਕ ਸੰਗਠਨ (ਐਫ.ਪੀ.ਓ) ਦੇ ਵਿਕਾਸ, ਖੇਤੀਬਾੜੀ ਵਿੱਚ ਡਿਜੀਟਲ ਤਕਨੀਕੀ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨ ਅਤੇ “ਫਿਨਟੇਕ” ਤੇ ਜੋਰ ਦਿੰਦਾ ਹੈ, ਜੋ ਰਾਜ ਵਿੱਚ ਟਿਕਾਊ ਵਿਕਾਸ ਲਈ ਲੋੜੀਂਦੀ ਪ੍ਰੇਰਣਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਉਤਪਾਦਕ ਸੰਸਥਾਵਾਂ ਨੂੰ ਖੇਤੀ-ਮੁੱਲ ਲੜੀ ਪ੍ਰਣਾਲੀ ਦੇ ਅੰਦਰ ਹੋਰ ਸਹਿਯੋਗ ਦਿੱਤਾ ਜਾਵੇ।

ਖਾਸ ਕਰਕੇ ਛੋਟੇ ਕਿਸਾਨਾਂ ਅਤੇ ਠੇਕੇ ‘ਤੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਕਰਜ਼ੇ ਦੀ ਪਹੁੰਚ ਨੂੰ ਵਿਆਪਕਾ ਅਤੇ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਨਿਰੰਤਰ ਲੋੜ ‘ਤੇ ਜ਼ੋਰ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਲਾਂਕਿ ਵਿੱਤੀ ਸਾਲ 2022 ਦੌਰਾਨ 1.71 ਲੱਖ ਕਰੋੜ ਰੁਪਏ ਦੇ ਜਮੀਨੀ ਪੱਧਰ ਦੇ ਕਰਜੇ (ਜੀ.ਐਲ.ਸੀ) ਦੇ ਨਾਲ ਤਰਜੀਹੀ ਖੇਤਰ ਦੇ ਕਰਜੇ ਵਿੱਚ 8 ਫੀਸਦੀ ਦਾ ਇੱਕ ਸਿਹਤਮੰਦ ਵਾਧਾ ਹੋਇਆ ਹੈ, ਇਸ ਸੰਦਰਭ ਵਿੱਚ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹ (ਜੇ.ਐਲ.ਜੀ) ਅਤੇ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੀ.ਏ.ਸੀ.ਐਸ) ਵਰਗੀਆਂ ਜ਼ਮੀਨੀ ਸੰਸਥਾਵਾਂ ਨੂੰ ਲੋੜੀਂਦੀ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ। ਉਨ੍ਹਾਂ ਖੇਤਰੀ ਗ੍ਰਾਮੀਣ ਬੈਂਕਾਂ, ਸਹਿਕਾਰੀ ਬੈਂਕਾਂ ਅਤੇ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ, ਜੋ ਜ਼ਮੀਨੀ ਪੱਧਰ ਦੇ ਗਾਹਕਾਂ ਨਾਲ ਨੇੜਿਓਂ ਜੁੜੇ ਹੋਏ ਹਨ, ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਾਬਾਰਡ ਤੋਂ ਉਪਲਬਧ ਸਹਾਇਤਾ ਨਾਲ ਐਸ.ਐਚ.ਜੀ. ਅਤੇ ਜੇ.ਐਲ.ਜੀ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਣ।

ਇਸ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਧੀਆ ਕਾਰਗੁਜ਼ਾਰੀ ਵਾਲੇ ਐੱਫ.ਪੀ.ਓਜ਼ ਅਤੇ ਐੱਸ.ਐੱਚ.ਜੀ. ਨੂੰ ਅਵਾਰਡਾਂ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ, ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨਾਂਸ ਤੇ ਬੈਂਕਿੰਗ ਸ੍ਰੀਮਤੀ ਗਰਿਮਾ ਸਿੰਘ, ਰਿਜਨਲ ਡਾਇਰੈਕਟਰ ਆਰ.ਬੀ.ਆਈ. ਸ੍ਰੀ ਐਮ.ਕੇ. ਮੱਲ ਅਤੇ ਸੀ.ਜੀ.ਐਮ ਨਾਬਾਰਡ ਪੰਜਾਬ ਖੇਤਰੀ ਦਫਤਰ ਸ੍ਰੀ ਰਘੂਨਾਥ ਬੀ. ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਿਵੇਕਲੀ ਪਹਿਲਕਦਮੀ-ਹੁਣ ਮਾਰਕਫੈੱਡ ਕਰੇਗਾ ਆਂਗਨਵਾੜੀ ਕੇਂਦਰਾਂ ਨੂੰ ਸੁੱਕੇ ਰਾਸ਼ਨ ਦੀ ਸਪਲਾਈ

ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਗੁਰਦਾਸਪੁਰ, ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ