ਚੰਡੀਗੜ੍ਹ, 11 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਖਿਲਾਫ ਸਖਤ ਮੂਡ ‘ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਸਬੰਧੀ ਇੱਕ ਟਵੀਟ ਕਰਦਿਆਂ ਕਿਹਾ ਕਿ “ਭ੍ਰਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।”
ਉਨ੍ਹਾਂ ਨੇ ਟਵੀਟ ‘ਚ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੇਖਣ ‘ਚ ਆਇਆ ਹੈ ਕਿ ਸਰਕਾਰ ਵੱਲੋਂ ਭ੍ਰਿਸ਼ਟ ਕਰਮਚਾਰੀਆਂ ਦੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਕਾਰਨ ਉਨ੍ਹਾਂ ਦੇ ਮਹਿਕਮੇ ਦੇ ਕਰਮਚਾਰੀ ਹੜਤਾਲ ‘ਤੇ ਜਾ ਰਹੇ ਹਨ। ਉਨ੍ਹਾਂ ਕਿਹਾ ਜਾਂਦਾ ਹੈ ਕਿ ਪੀਸੀਐਸ ਅਫ਼ਸਰ ਅੱਜ ਦੁਪਹਿਰ ਦੋ ਵਜੇ ਤੱਕ ਹਰ ਹਾਲਤ ਵਿਚ ਡਿਊਟੀ ਤੇ ਹਾਜ਼ਰ ਹੋ ਜਾਣ, ਜੇਕਰ ਉਕਤ ਅਧਿਕਾਰੀ ਆਪਣੀ ਡਿਊਟੀ ਤੇ ਵਾਪਸ ਨਹੀਂ ਆਉਂਦੇ ਤਾਂ, ਸਰਕਾਰ ਨੂੰ ਮਜ਼ਬੂਰਨ ਸਖ਼ਤ ਐਕਸ਼ਨ ਲੈਣਾ ਪਵੇਗਾ।