ਚੰਡੀਗੜ੍ਹ, 13 ਜਨਵਰੀ 2023 – ਵਿਜੀਲੈਂਸ ਨੇ ਸਨਅਤੀ ਪਲਾਟ ਮਾਮਲੇ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਦਿਨ ਦੇ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ। ਰਿਮਾਂਡ ਦੌਰਾਨ ਵਿਜੀਲੈਂਸ ਅਧਿਕਾਰੀ ਸੁੰਦਰ ਸ਼ਾਮ ਅਰੋੜਾ ਨੂੰ ਸਨਅਤੀ ਪਲਾਟ ਵਾਲੀ ਥਾਂ ’ਤੇ ਲੈ ਗਏ।
ਇਸ ਬਾਰੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਸਭ ਕੁਝ ਨਿਯਮਾਂ ਅਨੁਸਾਰ ਹੋਇਆ ਹੈ। ਪਰ ਉਹ ਹੁਣ ਉਨ੍ਹਾਂ ਨੂੰ ਉਸ ਥਾਂ ‘ਤੇ ਲੈ ਗਏ ਹਨ ਜਿੱਥੇ ਉਦਯੋਗਿਕ ਜਗ੍ਹਾ ‘ਤੇ ਹੋਟਲ ਬਣਾਇਆ ਜਾ ਰਿਹਾ ਹੈ। ਵਿਜੀਲੈਂਸ ਦੇ ਏਆਈਜੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ‘ਚ ਪੇਸ਼ ਕਰਕੇ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

