ਮਾਨ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਕੰਮ ਤਿੰਨ ਮਹੀਨਿਆਂ ਵਿੱਚ ਪੂਰਾ ਕਰਨ ਦੇ ਹੁਕਮ

  • ਮੁੱਖ ਮੰਤਰੀ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

ਚੰਡੀਗੜ੍ਹ, 15 ਜਨਵਰੀ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ।

ਇਸ ਤੂੰ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ।

ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਤੋਂ ਉਡਾਣਾਂ ਛੇਤੀ ਤੋਂ ਛੇਤੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ, ਸਕੱਤਰ ਲੋਕ ਨਿਰਮਾਣ ਵਿਭਾਗ ਰਜਤ ਅਗਰਵਾਲ, ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਸੋਨਾਲੀ ਗਿਰਿ ਅਤੇ ਹੋਰ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਸਿਹਤ ਸੇਵਾਵਾਂ ਹੋਣਗੀਆਂ ਬਿਹਤਰ, 27 ਜਨਵਰੀ ਨੂੰ ਹੋਰ 400 ਆਮ ਆਦਮੀ ਕਲੀਨਿਕ ਲੋਕਾਂ ਨੂੰ ਹੋਣਗੇ ਸਮਰਪਿਤ

ਪਤਨੀ ਨੂੰ ਨਹੀਂ ਹੋ ਰਿਹਾ ਸੀ ਬੱਚਾ, ਪਤੀ ‘ਤੇ ਲੱਗੇ ਪਤਨੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼