ਕਾਂਗਰਸੀ ਐਮ.ਪੀ ਚੌਧਰੀ ਸੰਤੋਖ ਹੋਏ ਪੰਜ-ਤੱਤਾਂ ‘ਚ ਵਲੀਨ: ਬੇਟੇ ਵਿਕਰਮਜੀਤ ਚੌਧਰੀ ਨੇ ਦਿੱਤੀ ਮੁੱਖ ਅਗਨੀ

  • ਰਾਹੁਲ ਗਾਂਧੀ ਵੀ ਸ਼ਰਧਾਂਜਲੀ ਦੇਣ ਆਏ ਸਨ
  • ਕੱਲ੍ਹ ਭਾਰਤ ਜੋੜੋ ਯਾਤਰਾ ਦੌਰਾਨ ਹੋਈ ਸੀ ਮੌਤ

ਜਲੰਧਰ, 15 ਜਨਵਰੀ 2023 – ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅੱਜ ਪੰਜ-ਤੱਤਾਂ ‘ਚ ਵਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਤੋਂ ਰਵਾਨਾ ਹੋਈ ਜੋ ਕਾਲਾ ਸੰਘਿਆਂ ਰੋਡ ‘ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਮੁੱਖ ਅਗਨੀ ਕੇ ਉਨ੍ਹਾਂ ਨੂੰ ਅਲਵਿਦਾ ਕਿਹਾ।

ਸੰਸਦ ਮੈਂਬਰ ਦੀ ਕੱਲ੍ਹ ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ 76 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਚੱਲ ਰਹੇ ਸਨ। ਜਿੱਥੇ ਉਹ ਅਚਾਨਕ ਡਿੱਗ ਗਏ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਅੰਤਿਮ ਸਸਕਾਰ ਹੋਣ ਤੱਕ ਯਾਤਰਾ ਮੁਲਤਵੀ ਕਰ ਦਿੱਤੀ। ਰਾਹੁਲ ਗਾਂਧੀ ਵੀ ਉਨ੍ਹਾਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ।

ਉੱਘੇ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਸੰਸਦ ਮੈਂਬਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਸੀਚੇਵਾਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੇਪਾਲ ‘ਚ ਜਹਾਜ਼ ਹਾਦਸਾਗ੍ਰਸਤ, 72 ਲੋਕ ਸੀ ਸਵਾਰ, ਹੁਣ ਤੱਕ 30 ਮੌਤਾਂ, ਪਹਾੜੀ ਨਾਲ ਟਕਰਾ ਕੇ ਖਾਈ ‘ਚ ਡਿੱਗਿਆ

MLA ਗਿਆਸਪੁਰਾ ਨੇ ਖੰਨਾ ਦੇ ਐਸ ਐਸ ਪੀ ਨੂੰ ਬਦਲਣ ਦੀ ਕੀਤੀ ਮੰਗ, ਮੁੱਖ ਮੰਤਰੀ ਨੂੰ ਲਿਖਿਆ ਪੱਤਰ