ਅੱਜ ਚੰਡੀਗੜ੍ਹ ਨੂੰ ਆਪਣਾ ਨਵਾਂ ਮੇਅਰ ਮਿਲੇਗਾ, BJP ਤੇ AAP ਵਿਚਾਲੇ ਸਿੱਧੀ ਟੱਕਰ

ਚੰਡੀਗੜ੍ਹ, 17 ਜਨਵਰੀ 2023 – ਚੰਡੀਗੜ੍ਹ ਨੂੰ ਅੱਜ ਮੰਗਲਵਾਰ ਨੂੰ ਆਪਣਾ ਨਵਾਂ ਮੇਅਰ ਮਿਲੇਗਾ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਅਜਿਹੇ ‘ਚ ਹੁਣ ਮੇਅਰ ਦੀ ਚੋਣ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿੱਧੀ ਟੱਕਰ ਹੈ। ਭਾਜਪਾ ਨੇ ਅਨੂਪ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ ਜਦਕਿ ‘ਆਪ’ ਨੇ ਜਸਬੀਰ ਸਿੰਘ ਲਾਡੀ ਨੂੰ ਮੇਅਰ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਦੂਜੇ ਪਾਸੇ ਅੱਜ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਗਰ ਨਿਗਮ ਦੀ ਇਮਾਰਤ ਅਤੇ ਇਸ ਦੇ 50 ਮੀਟਰ ਦੇ ਘੇਰੇ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।ਮੇਅਰ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਵੀ ਚੋਣ ਹੋਵੇਗੀ।

ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰਜੀਤ ਰਾਣਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ, ਜਦਕਿ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਸਿੰਘ ਨੂੰ ਨਾਮਜ਼ਦ ਕੀਤਾ ਹੈ। ਭਾਜਪਾ ਕੋਲ ਸੰਸਦ ਮੈਂਬਰ ਦੀ ਵੋਟ ਸਮੇਤ ਕੁੱਲ 15 ਵੋਟਾਂ ਹਨ, ਜਦਕਿ ‘ਆਪ’ ਕੋਲ ਸਿਰਫ਼ 14 ਕੌਂਸਲਰਾਂ ਦੀਆਂ ਵੋਟਾਂ ਹਨ। ਜੇਕਰ ਕੋਈ ਉਲਟਫੇਰ ਨਾ ਹੋਇਆ ਤਾਂ ਭਾਜਪਾ ਦੀ ਜਿੱਤ ਯਕੀਨੀ ਹੈ, ਹਾਲਾਂਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਵਿੱਚ ਦਲ-ਬਦਲੀ ਦੀ ਉਮੀਦ ਹੈ।ਵੋਟਿੰਗ ਪ੍ਰਕਿਰਿਆ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਅਮਿਤ ਜਿੰਦਲ ਨੂੰ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਹ ਚੋਣ ਡੀਸੀ ਵਿਨੈ ਪ੍ਰਤਾਪ ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਜਾਵੇਗੀ। ਕਰੀਬ ਡੇਢ ਘੰਟੇ ਵਿੱਚ ਸਾਰੇ ਚੋਣ ਨਤੀਜੇ ਆ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਦਾ ਰਾਹੁਲ ਗਾਂਧੀ ਨੂੰ ਠੋਕਵਾਂ ਜਵਾਬ, ਮੈਨੂੰ ਮੁੱਖ ਮੰਤਰੀ ਪੰਜਾਬ ਦੀ ਜਨਤਾ ਨੇ ਬਣਾਇਆ, ਜਦੋਂ ਕਿ ਚੰਨੀ ਨੂੰ ਮੁੱਖ ਮੰਤਰੀ ਰਾਹੁਲ ਗਾਂਧੀ ਨੇ

Tata Nexon EV ਨੂੰ ਮਹਿੰਦਰਾ XUV400 ਇਲੈਕਟ੍ਰਿਕ SUV ਦੇਵੇਗੀ ਟੱਕਰ, ਜਲਦ ਹੀ ਹੋਣ ਜਾ ਰਹੀ ਹੈ ਲਾਂਚ