ਇਟਲੀ ‘ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸਕੇ ਭੈਣ-ਭਰਾ ਸਮੇਤ 3 ਦੀ ਮੌਤ

ਇਟਲੀ, 17 ਜਨਵਰੀ 2023 – ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਾਹੀਂ ਹੈ। ਇਟਲੀ ਦੇ ਸ਼ਹਿਰ ਵੇਰੋਨਾਲਾ ‘ਚ ਖਰਾਬ ਮੌਸਮ ਕਾਰਨ ਕਾਰ ਨਹਿਰ ‘ਚ ਡਿੱਗਣ ਕਾਰਨ 3 ਪੰਜਾਬੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਬਲਪ੍ਰੀਤ ਕੌਰ (20 ਸਾਲ) ਅਤੇ ਅੰਮ੍ਰਿਤਪਾਲ ਸਿੰਘ (19 ਸਾਲ) ਵਾਸੀ ਬਾਬਾ ਬਕਾਲਾ ਵਜੋਂ ਹੋਈ ਹੈ, ਜੋ ਕਿ ਸਕੇ ਭੈਣ-ਭਰਾ ਸਨ। ਤੀਜੇ ਮ੍ਰਿਤਕ ਦੀ ਪਛਾਣ ਵਿਸ਼ਾਲ ਕਲੇਰ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ।

ਇਟਲੀ ਦੀ ਸਥਾਨਕ ਪੁਲਿਸ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ 5.20 ਵਜੇ ਵਾਪਰੀ। ਇਹ ਹਾਦਸਾ ਤੇਜ਼ ਹਨੇਰੀ ਅਤੇ ਹਨੇਰੇ ਕਾਰਨ ਵਾਪਰਿਆ। ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ ਹੈ। ਇਸ ਹਾਦਸੇ ‘ਚ 3 ਦੀ ਜਾਨ ਚਲੀ ਗਈ ਹੈ। ਜਦਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਸਪਤਾਲ ‘ਚ ਉਸ ਦਾ ਇਲਾਜ ਚੱਲ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਬੰਪਰ ਲਾਟਰੀ ਟਿਕਟ ਦੇ ਨਤੀਜੇ ਐਲਾਨੇ, ਦੇਖੋ ਕਿਸ ਨੂੰ ਮਿਲਿਆ 5 ਕਰੋੜ ਦਾ ਪਹਿਲਾ ਇਨਾਮ

ਭਗਵੰਤ ਮਾਨ ਵੱਲੋਂ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ