- ਪ੍ਰਧਾਨ ਮੰਤਰੀ ‘ਤੇ ਭਾਜਪਾ ਦਾ ਲੋੜਵੰਦਾ/ਗਰੀਬਾਂ ਲਈ ਲਾਭਕਾਰੀ ਯੋਜਨਾਵਾਂ ਨੂੰ ਪ੍ਰਮੁੱਖਤਾ ਨਾਲ ਬਣਾਉਣ ਅਤੇ ਲਾਗੂ ਕਰਨ ਵੱਲ ਵਿਸ਼ੇਸ਼ ਧਿਆਨ: ਅਸ਼ਵਨੀ ਸ਼ਰਮਾ
ਮੋਹਾਲੀ 20 ਜਨਵਰੀ 2023 – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੌਮੀ ਕਾਰਜਕਰਨੀ ਦੀ ਮੀਟਿੰਗ ‘ਤੋਂ ਬਾਅਦ ਜਾਰੀ ਆਪਣੇ ਪ੍ਰੈੱਸ ਨੋਟ ‘ਚ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਜੀ ਦੀ ਪ੍ਰਧਾਨਗੀ ਹੇਠ ਭਾਜਪਾ ਪੂਰੇ ਦੇਸ਼ ਵਿੱਚ ਮਜਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ ਫਿਰ ਤੋਂ ਨਰਿੰਦਰ ਮੋਦੀ ਜੀ ਦੇਸ਼ ਦੇ ਪ੍ਰਧਾਨ ਮੰਤਰੀ ਬਨਣਗੇ ਅਤੇ ਉਹਨਾਂ ਦੀ ਅਗੁਵਾਈ ‘ਚ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਨੇ ਗਰੀਬਾਂ ਨੂੰ ਵਿਸ਼ੇਸ਼ ਅਧਿਕਾਰ ਉਪਲਭਧ ਕਰਵਾਏ ਹਨI ਉਹਨਾਂ ਲਈ ਵਿਸ਼ੇਸ਼ ਲਾਭਕਾਰੀ ਯੋਜਨਾਵਾਂ ਨੂੰ ਜੰਗੀ ਪੱਧਰ ਤੇ ਬਣਾਇਆ ਅਤੇ ਦੇਸ਼ ਦੇ ਕਰੀਬ ਹਰ ਸੂਬੇ ‘ਚ ਲਾਗੂ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਨੇ ਆਪਣੇ ਅੱਠ ਸਾਲਾਂ ਦੇ ਸ਼ਾਸਨ ਵਿੱਚ ਦੇਸ਼ ਦਾ ਬੇਹਤਾਸ਼ਾ ਸਰਬਪੱਖੀ ਵਿਕਾਸ ਕੀਤਾ ਹੈ ਅਤੇ ਹੁਣ ਪੂਰੇ ਸੰਸਾਰ ਦੀਆਂ ਨਜ਼ਰਾਂ ਭਾਰਤ ਵੱਲ ਟਿਕੀਆਂ ਰਹਿੰਦੀਆਂ ਹਨ।
ਉਹਨਾਂ ਕਿਹਾ ਕਿ ਪੂਰੇ ਸੰਸਾਰ ਵਿੱਚ ਕੋਈ ਵੀ ਸਮੱਸਿਆ ਖੜੀ ਹੋਣ ਜਾਂ ਆਉਣ ‘ਤੇ ਉਸ ਸਮੱਸਿਆ ਨੂੰ ਹੱਲ ਕਰਨ ਵਿੱਚ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦਾ ਅਹਿਮ ਯੋਗਦਾਨ ਜਰੂਰ ਹੁੰਦਾ ਹੈI ਉਹਨਾਂ ਉਦਾਹਰਣ ਦਿੰਦਿਆਂ ਕਿਹਾ ਕਿ ਜਦ ਪੂਰਾ ਸੰਸਾਰ ਕੋਵਿਡ ਮਹਾਮਾਰੀ ਦੀ ਸਮੱਸਿਆ ਨਾਲ ਲੜ ਰਿਹਾ ਸੀ ਤਾਂ ਉਸ ਸੰਕਟ ਦੀ ਘੜੀ ਵਿੱਚ ਭਾਰਤ ਨੇ ਤੁਰੰਤ ਸਵਦੇਸ਼ੀ ਵੈਕਸੀਨ ਬਣਾ ਕੇ 219.33 ਕਰੋੜ ਟੀਕੇ ਲਗਾ ਕੇ ਭਾਰਤੀਆਂ ਨੂੰ ਕੋਵਿਡ ਦੀ ਮਹਾਮਾਰੀ ‘ਤੋਂ ਭਾਰਤੀਆਂ ਨੂੰ ਬਚਾਇਆ। ਇਸ ‘ਤੋਂ ਇਲਾਵਾ 101 ਦੇਸ਼ਾਂ ਨੂੰ 23.9 ਕਰੋੜ ਕੋਵਿਡ ਦੀਆਂ ਖੁਰਾਕਾਂ ਭੇਜੀਆਂ ਗਈਆਂ। ਉਹਨਾਂ ਕਿਹਾ ਕਿ ਕੋਵਿਡ ਦੌਰਾਨ ਗਰੀਬ ਕਲਿਆਣ ਯੋਜਨਾ ਤਹਿਤ 1.70 ਲੱਖ ਕਰੋੜ ਰੁਪਏ ਨਾਲ 80 ਕਰੋੜ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ ਅਤੇ ਆਤਮਨਿਰਭਰ ਭਾਰਤ ਅਭਿਆਨ ਤਹਿਤ 20 ਲੱਖ ਕਰੋੜ ਰੁਪਏ ਉਪਲਬਧ ਕਰਵਾਏ ਗਏ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤ ਨੂੰ ਜੀ 20 ਦੀ ਪ੍ਰਧਾਨਗੀ ਮਿਲਣਾ, ਹਰੇਕ ਭਾਰਤੀ ਲਈ ਬਹੁਤ ਮਾਨ ਸਨਮਾਨ ਵਾਲੀ ਗੱਲ ਹੈI ਇਸ ਨਾਲ ਪੂਰੀ ਦੁਨੀਆ ਵਿੱਚ ਭਾਰਤ ਦਾ ਮਾਨ ਸਨਮਾਨ ਵੀ ਬਹੁਤ ਵਧਿਆ ਹੈ। ਉਹਨਾਂ ਕਿਹਾ ਕਿ ਜੀ 20 ਦੀ ਪ੍ਰਧਾਨਗੀ ਭਾਰਤ ਨੂੰ ਮਿਲਣ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮੇਕ ਇਨ ਇੰਡੀਆ’ ਮੁਹਿੰਮ ਨੂੰ ਵੀ ਹੋਰ ਬਲ ਮਿਲੇਗਾ। ਉਹਨਾਂ ਕਿਹਾ ਕਿ 2014 ਵਿੱਚ ਭਾਰਤ ਦੁਨੀਆ ਦੀ 10ਵੀੰ ਵੱਡੀ ਅਰਥ-ਵਿਵਸਥਾ ਵਾਲਾ ਦੇਸ਼ ਸੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗੁਵਾਈ ਵਿੱਚ ਅੱਜ ਭਾਰਤ ਦੁਨਿਆ ਦੀ ਪੰਜਵੀ ਸਭ ਤੋਂ ਵੱਡੀ ਅਰਥ-ਵਿਵਸਥਾ ਵਾਲਾ ਦੇਸ਼ ਬਣ ਗਿਆ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਦਸ਼ਕਾਂ ‘ਤੋਂ ਲੱਟਕਦੇ ਆ ਰਹੇ ਵਿਸ਼ਾਲ ਰਾਮ ਮੰਦਰ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ – ਵਿਦੇਸ਼ ਦੀਆਂ ਸੰਗਤਾਂ ਅਤੇ ਪੰਜਾਬ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ, ਸ੍ਰੀ ਹੇਮਕੁੰਟ ਸਾਹਿਬ ਨੂੰ ਰੋਪਵੇ ਨਾਲ ਜੋੜਿਆ ਗਿਆ। ਦੇਸ਼ ਵਾਸੀਆਂ ਦੀਆਂ ਸਿਹਤ ਸੇਵਾਵਾਂ ਦਾ ਖਿਆਲ ਰੱਖਦੇ ਹੋਏ ਹਾਰਟ ਸਟੰਟ ਦੀਆਂ ਕੀਮਤਾਂ ਨੂੰ 85% ਤੱਕ ਘਟਾਇਆ ਗਿਆ, ਸਸਤੀ ਅਤੇ ਵਧੀਆ ਦਵਾਈਆਂ ਉਪਲਬਧ ਕਰਵਾਉਣ ਲਈ 9 ਹਜ਼ਾਰ ‘ਤੋਂ ਜ਼ਿਆਦਾ ਜਨ ਔਸ਼ਧੀ ਕੇਂਦਰ ਖੋਲੇ ਗਏ ਹਨ।
ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 16 ਕਰੋੜ ‘ਤੋਂ ਜ਼ਿਆਦਾ ਲੋਕਾਂ ਨੂੰ ਲੋਨ ਮੁਹੱਈਆ ਕਰਵਾਏ ਗਏ ਹਨ। ਕੇਂਦਰ ਸਰਕਾਰ ਨੇ ਘੱਟੋ ਘੱਟ ਪੈਨਸ਼ਨ ਸੀਮਾ 3500 ਰੁਪਏ ‘ਤੋਂ ਵਧਾ ਕੇ 9000 ਰੁਪਏ ਪ੍ਰਤੀ ਮਹੀਨਾ ਕੀਤੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹਰ ਸਾਲ 6000 ਰੁਪਏ ਪ੍ਰਤੀ ਕਿਸਾਨ ਸਿੱਧੇ ਉਹਨਾਂ ਦੇ ਖਾਤਿਆਂ ਵਿੱਚ ਦਿੱਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਦੀ ਲਿਸਟ ਬਹੁਤ ਜ਼ਿਆਦਾ ਲੰਬੀ ਹੈ ਇਸ ਨੂੰ ਇੱਕ ਪ੍ਰੈੱਸ ਨੋਟ ਰਾਹੀ ਬਿਆਨ ਕਰਨਾ ਸੰਭਵ ਨਹੀਂ ਹੈ ।
ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਸਰਕਾਰ ਵਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ 71000 ਨਵ ਨਿਯੁਕਤਿਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।