ਜੰਮੂ-ਕਸ਼ਮੀਰ: ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 5 ਦੀ ਮੌਤ, 15 ਜ਼ਖਮੀ

ਜੰਮੂ-ਕਸ਼ਮੀਰ, 21 2ਜਨਵਰੀ 2023 – ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਮਿੰਨੀ ਬੱਸ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ ਇਕ ਔਰਤ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਹਾਦਸਾ ਸ਼ਾਮ ਨੂੰ ਬਿਲਾਵੜ ਦੇ ਸਿਲਾ ਪਿੰਡ ‘ਚ ਵਾਪਰਿਆ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਨੇ ਇੱਕ ਮੋੜ ‘ਤੇ ਨਿੱਜੀ ਬੱਸ ਦਾ ਕੰਟਰੋਲ ਗੁਆ ਦਿੱਤਾ।

ਪੁਲੀਸ ਅਨੁਸਾਰ ਬੱਸ ਮੋਂਡਲੀ ਪਿੰਡ ਤੋਂ ਧਨੂ ਪੈਰੋਲ ਪਿੰਡ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਬਚਾਅ ਕਰਮਚਾਰੀਆਂ ਨੇ 60 ਸਾਲਾ ਔਰਤ ਸਮੇਤ ਚਾਰ ਲੋਕਾਂ ਨੂੰ ਮੌਕੇ ‘ਤੇ ਮ੍ਰਿਤਕ ਪਾਇਆ, ਜਦੋਂ ਕਿ 16 ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਕੁਝ ਜ਼ਖਮੀਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਅਜਿਹੇ ‘ਚ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਕੁਝ ਜ਼ਖਮੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਕਾਂਗਰਸ ਰਾਹੁਲ ਗਾਂਧੀ ਨੂੰ ਫਿਰ ਤੋਂ ਬ੍ਰਾਂਡ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਫਿਰ ਤੋਂ ਅਸਫਲ ਹੋਵੇਗੀ’ – ਰਾਘਵ ਚੱਢਾ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫੇਰ ਮਿਲੀ ਪੈਰੋਲ, ਪੜ੍ਹੋ ਵੇਰਵਾ