- ਕਾਲ ਕਰਨ ਵਾਲੇ ਨੰਬਰ ਦੀ ਪੁਲਸ ਵੱਲੋਂ ਜਾਂਚ ਸ਼ੁਰੂ
ਬਠਿੰਡਾ, 22 ਜਨਵਰੀ 2023 – ਬਠਿੰਡਾ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮੌਜੂਦਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਬਸੰਤ ਕੌਰ ਪਹਿਨ ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਪੁਲੀਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਪੁਲਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ।
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਜੇ ਐਲਨਚੇਜ਼ੀਅਨ ਨੇ ਦੱਸਿਆ ਕਿ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮੌਜੂਦਾ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਵਹਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸੁਰੱਖਿਆ ਵਿੱਚ ਪੁਲਿਸ ਕਰਮਚਾਰੀ ਨੂੰ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਕਾਲ ਕਰਕੇ ਧਮਕੀ ਦੇਣ ਵਾਲੇ ਵਿਅਕਤੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਆਈ ਹੋਈ ਕਾਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਐਸ ਐਸਪੀ ਬਠਿੰਡਾ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਪਹਿਲਾਂ ਵੀ ਦੋ ਸੁਰੱਖਿਆ ਕਰਮਚਾਰੀ ਦਿੱਤੇ ਹੋਏ ਸਨ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਦੇ ਨਾਲ-ਨਾਲ ਧਮਕੀ ਦੇਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।