ਪੰਜਾਬ ‘ਚ ਆਉਣ ਵਾਲੇ 3 ਦਿਨ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, 22 ਜਨਵਰੀ 2023 – ਪੰਜਾਬ ‘ਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੌਰਾਨ ਹੁਣ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਹਿਮਾਚਲ ਨਾਲ ਲੱਗਦੇ ਰਾਜਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਮੰਗਲਵਾਰ ਨੂੰ ਪੂਰੇ ਪੰਜਾਬ ‘ਚ 50 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮੌਸਮ ਵਿਭਾਗ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਘੱਟੋ-ਘੱਟ ਤਾਪਮਾਨ ਮੁਤਾਬਕ ਪੰਜਾਬ ਤੇ ਹਰਿਆਣਾ ‘ਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਗਾ 3.5 ਡਿਗਰੀ ਅਤੇ ਰੋਪੜ 3.7 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ ਪਰ ਇਸ ਨਾਲ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਪਵੇਗਾ।

23 ਜਨਵਰੀ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ 24 ਜਨਵਰੀ ਮੰਗਲਵਾਰ ਨੂੰ ਮੌਸਮ ਵਿਭਾਗ ਨੇ ਪੂਰੇ ਪੰਜਾਬ ‘ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਵਿੱਚ 75 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਐਸ.ਏ.ਐਸ.ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ 50 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 25 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

25 ਜਨਵਰੀ ਨੂੰ ਵੀ 5 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਥਾਵਾਂ ‘ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਰਨਤਾਰਨ, ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਮੀਂਹ ਦਾ ਅਲਰਟ ਨਹੀਂ ਹੈ। ਜਦੋਂ ਕਿ ਬਾਕੀ ਸਾਰੇ ਰਾਜਾਂ ਵਿੱਚ 25 ਤੋਂ 75% ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

3 ਮਹੀਨੇ ਪਹਿਲਾਂ ਪੁਲਿਸ ਮੁਲਾਜ਼ਮਾਂ ਦੀ ਟੀਮ ‘ਤੇ ਹੋਇਆ ਸੀ ਜਾਨਲੇਵਾ ਹਮਲਾ: ਜ਼ਖਮੀ ਮੁਲਾਜ਼ਮ ਪਰਮਿੰਦਰ ਨੇ ਇਲਾਜ ਦੌਰਾਨ ਤੋੜਿਆ ਦਮ

ਵਿਸ਼ੇਸ਼ ਜੈਕਟ ਨੇ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਪਛਾਣ ਯਕੀਨੀ ਬਣਾਈ