ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ ਨਵਜੋਤ ਸਿੱਧੂ Coming Soon, ਲੁਧਿਆਣਾ ‘ਚ ਲੱਗੇ ਵੱਡੇ-ਵੱਡੇ ਹੋਰਡਿੰਗ

ਲੁਧਿਆਣਾ, 24 ਜਨਵਰੀ 2023 – ਲੁਧਿਆਣਾ ‘ਚ ਨਵਜੋਤ ਸਿੱਧੂ ਦੇ ਵੱਡੇ-ਵੱਡੇ ਹੋਰਡਿੰਗ ਲਾਏ ਗਏ ਹਨ। ਇਹ ਹੋਰਡਿੰਗ ਨਵਜੋਤ ਸਿੱਧੂ ਦੇ ਸਲਾਹਕਾਰ ਸੁਰਿੰਦਰ ਡੱਲਾ ਵੱਲੋਂ ਲਾਏ ਗਏ ਹਨ।

ਇਸ ਸਬੰਧੀ ਡੱਲਾ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ ਨਵਜੋਤ ਸਿੰਘ ਸਿੱਧੂ coming soon”

ਜ਼ਿਕਰਯੋਗ ਹੈ ਕਿ ਇਹ ਚਰਚਾਵਾਂ ਜ਼ੋਰਾਂ ‘ਤੇ ਚੱਲ ਰਹੀਆਂ ਹਨ ਕਿ ਨਵਜੋਤ ਸਿੱਧੂ ਦੀ ਰਿਹਾਈ 26 ਜਨਵਰੀ ਨੂੰ ਹੋ ਸਕਦੀ ਹੈ। ਪਰ ਇਸ ਬਾਰੇ ਕਿਸੇ ਨੇ ਆਫੀਸ਼ੀਅਲ ਜਾਣਕਾਰੀ ਨਹੀਂ ਦਿੱਤੀ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਸਬੰਧੀ ਕੁੱਝ ਵੀ ਜਾਣਕਾਰੀ ਦੇਣ ਤੋਂ ਸਾਫ ਇਨਕਾਰ ਕਰ ਗਏ। ਸਿੱਧੂ ਦੀ ਰਿਹਾਈ ਹੋਵੇਗੀ ਜਾਂ ਨਹੀਂ ਇਹ ਆਉਣ ਵਾਲੇ ਇੱਕ-ਦੋ ਦਿਨਾਂ ‘ਚ ਪਤਾ ਲੱਗ ਜਾਵੇਗਾ। ਪਰ ਕਾਂਗਰਸੀਆਂ ਖਾਸ ਕਰਕੇ ਸਿੱਧੂ ਧੜੇ ਵੱਲੋਂ ਉਨ੍ਹਾਂ ਦੀ ਰਿਹਾਈ ਲਈ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ।

ਨਵਜੋਤ ਸਿੱਧੂ ਨੂੰ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਿਲ ਹੋਣ ਲਈ ਪਹਿਲਾਂ ਹੀ ਸੱਦਾ ਮਿਲ ਚੁੱਕਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਨਸ਼ਿਆਂ ਵਿਰੁੱਧ ਭਾਜਪਾ ਚਲਾਏਗੀ ‘ਜਾਗਰੂਕਤਾ ਲਹਿਰ’: ਸਾਰੇ 13 ਲੋਕ ਸਭਾ ਹਲਕਿਆਂ ‘ਚ ਜਾਣਗੇ ਲੀਡਰ

ਗੁਰਪ੍ਰੀਤ ਦਿਓ ਅਤੇ ਸ਼ਸ਼ੀ ਪ੍ਰਭਾ ਦਿਵੇਦੀ ਨੇ ਪੰਜਾਬ ਦੀਆਂ ਪਹਿਲੀਆਂ ਮਹਿਲਾ DGP ਬਣਨ ਦਾ ਮਾਣ ਕੀਤਾ ਹਾਸਲ