ਚੰਡੀਗੜ੍ਹ, 24 ਜਨਵਰੀ 2023- ਪੰਜਾਬ ਸਮੇਤ ਕਈ ਥਾਵਾਂ ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਚੰਡੀਗੜ੍ਹ ਹੀ ਨਹੀਂ ਪੰਜਾਬ ਦੇ ਕਈ ਹਿੱਸਿਆਂ ‘ਚ ਇਸ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ 30 ਸੈਕਿੰਡ ਤੱਕ ਆਉਂਦੇ ਰਹੇ। ਦਿੱਲੀ-ਐਨਸੀਆਰ ਖੇਤਰ ਤੇ ਉੱਤਰਾਖੰਡ ਵਿੱਚ ਵੀ ਭੂਚਾਲ ਆਉਣ ਦੀ ਖ਼ਬਰ ਹੈ। ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ।