CM ਮਾਨ ਦੇ ਸਵਾਗਤ ਲਈ ਬਠਿੰਡਾ ਤਿਆਰ: ਐਸਐਸਪੀ ਨੇ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਬਠਿੰਡਾ, 25 ਜਨਵਰੀ 2023 – ਗਣਤੰਤਰ ਦਿਵਸ ‘ਤੇ ਪੰਜਾਬ ‘ਚ ਹੋਣ ਵਾਲੇ ਪ੍ਰੋਗਰਾਮ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ‘ਚ ‘ਆਪ’ ਦੀ ਸਰਕਾਰ ਆਉਣ ‘ਤੇ ਗਣਤੰਤਰ ਦਿਵਸ ‘ਤੇ ਪਹਿਲੀ ਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਝੰਡਾ ਲਹਿਰਾਉਣਗੇ। ਉਹਨਾਂ ਨੇ ਬਠਿੰਡਾ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਹੈ।

ਸੀ.ਐਮ ਮਾਨ ਦੀ ਬਠਿੰਡਾ ਆਮਦ ਨੂੰ ਲੈ ਕੇ ਸਮੁੱਚਾ ਪੁਲਿਸ-ਪ੍ਰਸ਼ਾਸ਼ਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ‘ਚ ਜੁਟਿਆ ਹੋਇਆ ਹੈ। ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਸਮਾਗਮ ਵਾਲੀ ਥਾਂ ਨੂੰ ਜਾਣ ਵਾਲੇ ਰਸਤੇ ’ਤੇ ਵਾਰ-ਵਾਰ ਚੈਕਿੰਗ ਕੀਤੀ ਜਾ ਰਹੀ ਹੈ। ਵਾਹਨਾਂ ਦੀ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਸਮੇਤ ਹਰ ਪਹਿਲੂ ਤੋਂ ਚੌਕਸੀ ਰੱਖੀ ਜਾ ਰਹੀ ਹੈ। ਐਸਐਸਪੀ ਬਠਿੰਡਾ ਜੇ. ਇਲਨਚੇਲੀਅਨ ਖੁਦ ਦਿਨ-ਰਾਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਉਹ ਵੱਖ-ਵੱਖ ਥਾਵਾਂ ‘ਤੇ ਪੁਲਿਸ ਨਾਕਿਆਂ ਦੀ ਚੈਕਿੰਗ ਕਰਨ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਸਬੰਧੀ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ |

ਸੀਐਮ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ ਐਸਐਸਪੀ ਜੇ. ਐਲਨਚੇਲੀਅਨ ਨੇ ਬਠਿੰਡਾ ਦੇ ਸਮੂਹ ਐਸ.ਐਚ.ਓਜ਼ ਅਤੇ ਚੌਕੀ ਇੰਚਾਰਜਾਂ ਦੀ ਮੀਟਿੰਗ ਕੀਤੀ। ਉਨ੍ਹਾਂ ਸਮੂਹ ਜ਼ਿੰਮੇਵਾਰ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਅਤੇ ਉਸ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਹਰ ਪਲ ਚੌਕਸ ਰਹਿਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਦੇ ਬਠਿੰਡਾ ਰੇਂਜ ਵਿੱਚ ਦਾਖਲ ਹੋਣ ਤੱਕ ਅਤੇ ਗਣਤੰਤਰ ਦਿਵਸ ਦੀ ਰਾਤ ਤੱਕ ਫੋਰਸ ਨੂੰ ਹਰ ਪਲ ਚੌਕਸ ਰਹਿਣ ਲਈ ਕਿਹਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ ਗੁਰਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

ਦੁਕਾਨਾਂ ‘ਚੋਂ ਸੂਟ ਚੋਰੀ ਕਰਨ ਵਾਲਾ ਗ੍ਰਿਫਤਾਰ: ਮੁਲਜ਼ਮ ਦੀ ਪਤਨੀ ਨੇ ਵੀ ਜ਼ਿੰਦਾ ਬੱਚੀ ਨੂੰ ਟੋਏ ‘ਚ ਦੱਬਿਆ ਸੀ