ਚੰਡੀਗੜ੍ਹ, 26 ਜਨਵਰੀ 2023 – ਚੰਡੀਗੜ੍ਹ ਵਿਖੇ ਬੇਅੰਤ ਸਿੰਘ ਮੈਮੋਰੀਅਲ ‘ਤੇ ‘ਖਾਲਿਸਤਾਨ ਜਿੰਦਾਬਾਦ’ – ‘SFJ ਜਿੰਦਾਬਾਦ’ ਨਾਅਰੇ ਲਿਖੇ ਗਏ ਹਨ। ਇਨ੍ਹਾਂ ਛਾਪਿਆਂ ਦੀ ਜ਼ਿੰਮੇਵਾਰੀ ਖਾਲਿਸਤਾਨੀ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਲਈ ਹੈ।
ਘਟਨਾ ਚੰਡੀਗੜ੍ਹ ਦੇ ਸੈਕਟਰ 42 ਦੀ ਹੈ, ਜਿਥੇ ਬੇਅੰਤ ਸਿੰਘ ਮੈਮੋਰੀਅਲ ਦੇ ਬਾਹਰ ਲੱਗੇ ਬੋਰਡ ‘ਤੇ ਅਣਪਛਾਤੇ ਲੋਕਾਂ ਵੱਲੋਂ ਖਾਲਿਸਤਾਨ ਜਿੰਦਾਬਾਦ ਦੇ ਨਾਹਰੇ ਲਿਖੇ ਗਏ ਹਨ। ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਇੱਕ ਵੀਡੀਓ ਜਾਰੀ ਕੀਤੀ ਹੈਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚੇਤਾਵਨੀ ਵੀ ਜਾਰੀ ਕੀਤੀ ਹੈ। ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਖਾਲਿਸਤਾਨੀ ਸਿੱਖਾਂ ਦੇ ਵੋਟ ਤੇ ਨੋਟ ਲੈ ਕੇ ਮੁੱਖ ਮੰਤਰੀ ਬਣ ਕੇ ਸਿੱਖ ਕੌਮ ਵਿਰੁੱਧ ਹੀ ਭੁਗਤ ਰਿਹਾ ਹੈ ਅਤੇ ਤਿਰੰਗਾ ਝੰਡਾ ਲਹਿਰਾ ਰਿਹਾ ਹੈ। ਵੀਡੀਓ ਵਿੱਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਦੇ ਹੱਥ ਵਿੱਚ ਅੱਜ ਵੀ ਤਿਰੰਗਾ ਹੈ।