ਨਵੀਂ ਦਿੱਲੀ, 1 ਫਰਵਰੀ 2023 – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰ ਰਹੀ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ……
- ਬੱਚਿਆਂ ਅਤੇ ਨੌਜਵਾਨਾਂ ਲਈ ਰਾਸ਼ਟਰੀ ਡਿਜੀਟਲ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਜਾਵੇਗੀ
- ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਕਰਜ਼ੇ ਦਾ ਟੀਚਾ ਵਧਾ ਕੇ 20 ਲੱਖ ਕਰੋੜ ਰੁਪਏ ਕੀਤਾ ਜਾਵੇਗਾ
- ਖੇਤੀਬਾੜੀ ਨਾਲ ਸਬੰਧਤ ਸਟਾਰਟਅੱਪ ਨੂੰ ਪਹਿਲ ਦਿੱਤੀ ਜਾਵੇਗੀ
- 2014 ਤੋਂ ਮੌਜੂਦਾ 157 ਮੈਡੀਕਲ ਕਾਲਜਾਂ ਦੇ ਨਾਲ ਮਿਲ ਕੇ 157 ਨਵੇਂ ਨਰਸਿੰਗ ਕਾਲਜ ਸਥਾਪਿਤ ਕੀਤੇ ਜਾਣਗੇ