ਵਿਜੀਲੈਂਸ ਨੇ CDPO ਰਿਸ਼ਵਤ ਲੈਂਦਾ ਕੀਤਾ ਕਾਬੂ: ਆਂਗਣਵਾੜੀ ਵਰਕਰ ਤੋਂ ਮੰਗਦਾ ਸੀ ਪੈਸੇ

ਅਜਨਾਲਾ, 1 ਫਰਵਰੀ 2023 – ਵਿਜੀਲੈਂਸ ਨੇ ਅਜਨਾਲਾ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀਡੀਪੀਓ) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਆਂਗਣਵਾੜੀ ਵਰਕਰਾਂ ਤੋਂ ਆਏ ਦਿਨ ਕਿਸੇ ਨਾ ਕਿਸੇ ਚੀਜ਼ ਦੀ ਮੰਗ ਕਰਦਾ ਰਹਿਦਾ ਸੀ। ਇਸ ਦੇ ਨਾਲ ਹੀ ਉਸ ਨੇ ਕਰੀਮਪੁਰਾ ਸਰਕਲ ਗੁੱਜਰਪੁਰ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਤੋਂ ਵੀ ਰਿਸ਼ਵਤ ਦੀ ਮੰਗ ਕੀਤੀ। ਫਿਲਹਾਲ ਵਿਜੀਲੈਂਸ ਨੇ ਇਹ ਨਹੀਂ ਦੱਸਿਆ ਕਿ ਦੋਸ਼ੀ ਕਿੰਨੀ ਰਿਸ਼ਵਤ ਲੈ ਰਿਹਾ ਸੀ।

ਜਦੋਂ ਮਹਿਲਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਅਧਿਕਾਰੀ ਨੇ ਉਸ ਨੂੰ ਕਿਸੇ ਨਾ ਕਿਸੇ ਕੰਮ ਦੇ ਬਹਾਨੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਵਿਜੀਲੈਂਸ ਨੇ ਦੋਸ਼ੀ ਅਧਿਕਾਰੀ ਦੇ ਬੈਂਕ ਵੇਰਵਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਕਈ ਹੋਰ ਵਰਕਰ ਵੀ ਵਿਜੀਲੈਂਸ ਕੋਲ ਅਧਿਕਾਰੀ ਖ਼ਿਲਾਫ਼ ਸ਼ਿਕਾਇਤ ਕਰਨ ਲਈ ਪਹੁੰਚ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਰਡ ਐਵੀਨਿਊ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ – ਐਡਵੋਕੇਟ ਧਾਮੀ