ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾ ਮੁਅੱਤਲ

ਚੰਡੀਗੜ੍ਹ, 1 ਫਰਵਰੀ 2023 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ ਬਦਲੀ ਕਰਵਾਉਣ ਲਈ ਰਿਸ਼ਵਤ ਮੰਗਦਾ ਸੀ ਅਤੇ ਬਿਨ੍ਹਾ ਵਜ੍ਹਾ ਉਸਨੂੰ ਤੰਗ ਤੇ ਪਰੇਸ਼ਾਨ ਕਰਦਾ ਸੀ। ਜਿਸ ਕਾਰਨ ਆਂਗਨਵਾੜੀ ਵਰਕਰ ਵੱਲੋ ਅਸਤੀਫਾ ਦੇ ਦਿੱਤਾ ਸੀ।

ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਵਰਕਰ ਨੇ ਦੱਸਿਆ ਕਿ ਇਹ ਅਧਿਕਾਰੀ ਇਕ ਸੁਪਰਵਾਈਜਰ ਰਾਹੀਂ ਉਸ ਕੋਲ ਰਿਸ਼ਵਤ ਦੀ ਮੰਗ ਕਰਦਾ ਸੀ। ਜਿਸ ਕਰਕੇ ਉਨ੍ਹਾਂ ਵੱਲੋ ਇਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰਦੇ ਹੋਏ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

10 ਸਾਲ ਤੋਂ ਅਪਡੇਟ ਨਾ ਹੋਏ ਆਧਾਰ ਕਾਰਡ ਹੋਣਗੇ ਸਸਪੈਂਡ, ਸਰਕਾਰੀ ਸੇਵਾਵਾਂ ਦਾ ਨਹੀਂ ਮਿਲੇਗਾ ਲਾਭ

ਕਾਊਂਟਰ ਇੰਟੈਲੀਜੈਂਸ ਨੇ ਜੇਲ੍ਹ ਵਾਰਡਨ ਅਤੇ ਉਸ ਦੇ ਪੁੱਤ ਨੂੰ ਜੇਲ੍ਹ ਵਿੱਚ ਨਸ਼ਾ ਸਪਲਾਈ ਕਰਨ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ