ਚੰਡੀਗੜ੍ਹ, 3 ਫਰਵਰੀ 2023 – ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਖਿਲਾਫ਼ ਕਾਂਗਰਸ ਨੇ ਵੱਡਾ ਐਕਸ਼ਨ ਲੈਂਦਿਆਂ ਹੋਇਆ, ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਹੈ। ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ‘ਚੋਂ ਸਸਪੈਂਡ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕੇ ਪ੍ਰਨੀਤ ਕੌਰ 3 ਦਿਨਾਂ ‘ਚ ਜਵਾਬ ਦੇਣ ਕੇ ਉਹਨਾਂ ਨੂੰ ਪਾਰਟੀ ‘ਚੋਂ ਕਿਉਂ ਨਾ ਕੱਢਿਆ ਜਾਵੇ।