ਪਟਿਆਲਾ, 4 ਫਰਵਰੀ 2023 – ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਵੱਲੋਂ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੱਤਾ ਹੈ। ਪ੍ਰਨੀਤ ਕੌਰ ਨੇ ਕਿਹਾ ਹੈ ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਚੀ ਹੈ ਉਸ ਦਾ ਸਵਾਗਤ ਹੈ।
ਪ੍ਰਨੀਤ ਕੌਰ ਨੇ ਟਵੀਟ ਕਰਦਿਆਂ ਕਿਹਾ ਕਿ, “ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ, ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ਦੀ ਜਿੰਨੀ ਹੋ ਸਕਦੀ ਸੀ ਸੇਵਾ ਕੀਤੀ ਤਾਂ ਹੀ ਲੋਕਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਉਹਨਾਂ ਦੀ ਰਿਣੀ ਹਾਂ ਅਤੇ ਹਮੇਸ਼ਾ ਵਾਂਗ ਉਹਨਾਂ ਦੀ ਸੇਵਾ ਕਰਦੀ ਰਹਾਂਗੀ। ਮੈਂ ਆਪਣੇ ਲੋਕਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਦੀ ਹਾਂ। ਬਾਕੀ ਸਭ ਕੁਝ ਬਾਅਦ ‘ਚ ਹੈ।”
ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਖਿਲਾਫ਼ ਕਾਂਗਰਸ ਨੇ ਵੱਡਾ ਐਕਸ਼ਨ ਲੈਂਦਿਆਂ ਹੋਇਆ, ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਸੀ। ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ‘ਚੋਂ ਸਸਪੈਂਡ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਪ੍ਰਨੀਤ ਕੌਰ 3 ਦਿਨਾਂ ‘ਚ ਜਵਾਬ ਦੇਣ ਕੇ ਉਹਨਾਂ ਨੂੰ ਪਾਰਟੀ ‘ਚੋਂ ਕਿਉਂ ਨਾ ਕੱਢਿਆ ਜਾਵੇ, ਪਰ 3 ਦਿਨਾਂ ਤੋਂ ਪਹਿਲਾਂ ਹੀ ਪ੍ਰਨੀਤ ਕੌਰ ਨੇ ਕਾਂਗਰਸ ਵੱਲੋਂ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਦੇ ਦਿੱਤਾ ਹੈ।