ਸਰਵਿਸ ਰਿਵਾਲਵਰ ਸਾਫ਼ ਕਰਦਿਆਂ ਟਰੈਫਿਕ ਸਬ-ਇੰਸਪੈਕਟਰ ਦੇ ਜਬਾੜੇ ਵਿਚ ਲੱਗੀ ਗੋਲੀ

ਗੁਰਦਾਸਪੁਰ 5 ਫਰਵਰੀ 2023 – ਬਟਾਲਾ ਟਰੈਫਿਕ ਪੁਲਿਸ ਦੇ ਸਬ ਇੰਸਪੈਕਟਰ ਹਰਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਆਪਣੀ ਹੀ ਸਰਵਿਸ ਰਿਵਾਲਵਰ ਨੂੰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ ਅਤੇ ਉਹਨਾਂ ਦੇ ਜਬਾੜੇ ਵਿਚ ਜਾ ਵੱਜੀ। ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਜ਼ਖਮੀ ਹਾਲਾਤ ਵਿੱਚ ਇਲਾਜ ਲਈ ਇਕੱ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਟਰੈਫਿਕ ਪੁਲੀਸ ਹਰਜੀਤ ਸਿੰਘ ਪੁਲੀਸ ਲਾਈਨ ਬਟਾਲਾ ਵਿਖੇ ਆਪਣਾ ਸਰਵਿਸ ਪਿਸਤੌਲ ਸਾਫ਼ ਕਰ ਰਿਹਾ ਸੀ। ਫਿਰ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ ਅਤੇ ਇਹ ਹਾਦਸਾ ਵਾਪਰ ਗਿਆ। ਆਵਾਜ਼ ਸੁਣ ਕੇ ਹੋਰ ਪੁਲਿਸ ਵਾਲੇ ਵੀ ਉਥੇ ਪਹੁੰਚ ਗਏ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਏਐਸਆਈ ਨੂੰ ਮਿਲਣ ਲਈ ਡੀਐਸਪੀ ਸਿਟੀ ਲਲਿਤ ਕੁਮਾਰ ਵੀ ਪੁੱਜੇ। ਉਨ੍ਹਾਂ ਦੱਸਿਆ ਕਿ ਟਰੈਫਿਕ ਪੁਲੀਸ ਦੇ ਏਐਸਆਈ ਹਰਜੀਤ ਸਿੰਘ ਨੂੰ ਗੋਲੀ ਕਿਵੇਂ ਲੱਗੀ ਅਤੇ ਅਚਾਨਕ ਰਿਵਾਲਵਰ ਕਿਵੇਂ ਚੱਲਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਉਹ ਹਸਪਤਾਲ ‘ਚ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੈ। ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਲਏ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੜਕ ਹਾਦਸੇ ‘ਚ ਦੋ ਪਰਿਵਾਰਾਂ ਦੇ ਇਕਲੌਤੇ ਨੌਜਵਾਨ ਪੁੱਤਾਂ ਦੀ ਮੌ+ਤ, ਤਿੰਨ ਹੋਰ ਗੰਭੀਰ ਜ਼ਖਮੀ

ਡਾਕ ਪਾਰਸਲ ਰਾਹੀਂ ਵਿਦੇਸ਼ਾਂ ਵਿੱਚ ਅਫੀਮ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼