ਫਰੀਦਕੋਟ, 5 ਫਰਵਰੀ 2023 – ਇਨਸਾਫ਼ ਮੋਰਚਾ ਅਤੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਸੱਤ ਸਾਲ ਪੁਰਾਣੇ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਫ਼ਰੀਦਕੋਟ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ਜਾਮ ਕਰਨ ਦਾ ਐਲਾਨ ਕੀਤਾ ਹੈ। ਹਾਈਵੇਅ ਦੇ ਇੱਕ ਪਾਸੇ ਧਰਨਾਕਾਰੀਆਂ ਨੇ ਟੈਂਟ ਲਾ ਦਿੱਤੇ ਹਨ। ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਲੋਕ ਵੱਡੀ ਗਿਣਤੀ ਵਿੱਚ ਪੁੱਜਣ ਲੱਗੇ ਹਨ।
ਇਸ ਗੋਲੀਬਾਰੀ ਵਿੱਚ ਪਿੰਡ ਸਰਾਵਾਂ ਦੇ ਗੁਰਜੀਤ ਸਿੰਘ ਅਤੇ ਬਹਿਬਲ ਖੁਰਦ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਵੀ ਸੀਬੀਆਈ ਨੂੰ ਸੌਂਪੀ ਗਈ ਸੀ ਪਰ ਫਰਵਰੀ 2921 ਵਿੱਚ ਸੀਬੀਆਈ ਤੋਂ ਜਾਂਚ ਲੈ ਕੇ ਐਸਆਈਟੀ ਨੂੰ ਸੌਂਪ ਦਿੱਤੀ ਗਈ ਸੀ।
ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਹੋ ਰਿਹਾ ਸੀ। ਇਸ ਦੇ ਬਾਵਜੂਦ ਪੁਲੀਸ ਨੇ ਗੋਲੀ ਚਲਾ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। 7 ਸਾਲ ਬੀਤ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਪੁਲੀਸ ਨੇ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਕੁਝ ਹੋਰ ਪੁਲੀਸ ਅਧਿਕਾਰੀਆਂ ਨੂੰ ਵੀ ਦੋਸ਼ੀ ਠਹਿਰਾਇਆ ਹੈ ਪਰ ਅਜੇ ਤੱਕ ਕਿਸੇ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।