ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਧਰਨੇ ਵਿਚਾਲੇ ਅੰਮ੍ਰਿਤਸਰ ‘ਚ ਇੱਕ ਸਿੱਖ ਕੈਦੀ ਨੂੰ ਮਿਲੀ ਪੈਰੋਲ

– ਖਹਿਰਾ ਨੇ ਦਿੱਲੀ-ਕਰਨਾਟਕ ‘ਚ ਕੀਤੇ ਸੀ ਬੰਬ ਧਮਾਕੇ

ਅੰਮ੍ਰਿਤਸਰ, 11 ਫਰਵਰੀ 2023 – ਪੰਜਾਬ ਵਿੱਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਿੱਖ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ਮਿਲ ਗਈ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਪਿੰਡ ਜੱਲੂਪੁਰ ਖਹਿਰਾ ਵਿੱਚ ਰਹਿ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਖਹਿਰਾ ਨੂੰ 8 ਹਫ਼ਤਿਆਂ ਲਈ ਪੈਰੋਲ ਦਿੱਤੀ ਗਈ ਹੈ। ਅੱਠ ਸਾਲ ਪਹਿਲਾਂ 2015 ਵਿੱਚ ਉਸ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਗੁਰਦੀਪ ਖਹਿਰਾ ਦਾ ਜਨਮ ਅੰਮ੍ਰਿਤਸਰ ਦੇ ਰਈਆ ਕਸਬੇ ਦੇ ਪਿੰਡ ਜੱਲੂਪੁਰ ਖਹਿਰਾ ਵਿੱਚ ਹੋਇਆ ਸੀ। 1984 ਵਿੱਚ ਸਾਕਾ ਨੀਲਾ ਤਾਰਾ ਤੋਂ ਬਾਅਦ ਉਹ ਖਾਲਿਸਤਾਨ ਲਿਬਰੇਸ਼ਨ ਫੋਰਸ ਵਿੱਚ ਸ਼ਾਮਲ ਹੋ ਗਿਆ। ਇਸ ਤੋਂ ਬਾਅਦ ਉਸ ਨੇ 1988-1989 ਵਿੱਚ ਪਹਿਲਾਂ ਦਿੱਲੀ ਅਤੇ ਬਾਅਦ ਵਿੱਚ ਕਰਨਾਟਕ ਦੇ ਬਿਦਰ ਸ਼ਹਿਰ ਵਿੱਚ ਧਮਾਕੇ ਕੀਤੇ।

ਪੁਲਿਸ ਨੇ ਉਸਨੂੰ 6 ਦਸੰਬਰ 1990 ਨੂੰ ਗ੍ਰਿਫਤਾਰ ਕਰ ਲਿਆ। 15 ਦਸੰਬਰ 1991 ਨੂੰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਕਰਨਾਟਕ ਵਿੱਚ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਥੋਂ ਦੀ ਅਦਾਲਤ ਵੱਲੋਂ ਉਸ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਦਿੱਲੀ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਸ ਨੂੰ ਆਪਣੇ ਸੂਬੇ ਵਿੱਚ ਤਬਦੀਲ ਕਰ ਦਿੱਤਾ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਬੰਦੀ ਸਿੱਖਾਂ ਨੂੰ ਪੰਜਾਬ ਸ਼ਿਫਟ ਕਰਨ ਦਾ ਮੁੱਦਾ ਉਠਾਇਆ ਸੀ। ਕੇਂਦਰ ਦੀ ਭਾਜਪਾ ਸਰਕਾਰ ਦੀ ਹਮਾਇਤ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਕੁਝ ਅੱਤਵਾਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ ਸੀ।

ਜਿਸ ਵਿੱਚ ਪ੍ਰੋਫੈਸਰ ਭੁੱਲਰ ਅਤੇ ਗੁਰਦੀਪ ਸਿੰਘ ਖਹਿਰਾ ਵੀ ਮੌਜੂਦ ਸਨ। ਇਹ ਉਹ ਮੌਕਾ ਸੀ ਜਦੋਂ ਖਹਿਰਾ 8 ਸਾਲਾਂ ਬਾਅਦ ਆਪਣੇ ਪਰਿਵਾਰ ਨੂੰ ਮਿਲੇ ਸਨ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਮਲਾ ਬੱਕਰੀ ਗੁੰਮ ਜਾਣ ਤੋਂ ਪਿੱਛੋਂ ਹੋਈ ਲੜਾਈ ‘ਚ ਹੋਏ ਕ+ਤਲ ਦਾ: ਮੁਕੱਦਮਾ ਦਰਜ ਹੋਣ ‘ਤੇ 4 ਜਣੇ ਗ੍ਰਿਫ਼ਤਾਰ: SSP

ਦੇਸ਼ ਦੇ ਇਸ ਸੂਬੇ ‘ਚ ਨਕਲ ਰੋਕਣ ਲਈ ਬਣਿਆ ਸਖ਼ਤ ਕਾਨੂੰਨ, 3 ਸਾਲ ਤੋਂ ਲੈ ਕੇ ਹੋ ਸਕਦੀ ਉਮਰ ਕੈਦ ਤੱਕ ਦੀ ਸਜ਼ਾ