ਅਮਰੀਕਾ: ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਬਾਰੀ, ਇੱਕ ਦੀ ਮੌ+ਤ

ਨਵੀਂ ਦਿੱਲੀ, 14 ਫਰਵਰੀ 2023 – ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਵਿਚ ਇਕ ਸ਼ੱਕੀ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ। ਪੁਲਿਸ ਈਸਟ ਲਾਂਸਿੰਗ ਸਥਿਤ ਕੈਂਪਸ ਵਿਚ ਪਹੁੰਚ ਗਈ ਹੈ ਜਿਥੇ ਸ਼ੱਕੀ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਮਿਸ਼ੀਗਨ ਸਟੇਟ ਯੂਨੀਵਰਸਿਟੀ ਪੁਲਿਸ ਦਾ ਕਹਿਣਾ ਹੈ ਕਿ ਕੈਂਪਸ ਵਿੱਚ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਟਵੀਟ ਕਰਕੇ ਕੈਂਪਸ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ। ਹਾਲਾਂਕਿ ਗੋਲੀਬਾਰੀ ਬਾਰੇ ਹੋਰ ਵੇਰਵਿਆਂ ਦਾ ਪਤਾ ਨਹੀਂ ਲੱਗ ਸਕਿਆ, ਯੂਨੀਵਰਸਿਟੀ ਪੁਲਿਸ ਨੇ ਟਵਿੱਟਰ ‘ਤੇ ਕਿਹਾ ਕਿ ਬੁਰਕੇ ਹਾਲ ਅਤੇ ਆਈਐਮ ਈਸਟ ਐਥਲੈਟਿਕ ਸਹੂਲਤ ਵਜੋਂ ਜਾਣੀ ਜਾਂਦੀ ਅਕਾਦਮਿਕ ਇਮਾਰਤ ਦੇ ਨੇੜੇ ਦੋ ਥਾਵਾਂ ‘ਤੇ ਗੋਲੀਆਂ ਚਲਾਈਆਂ ਗਈਆਂ।

ਮਿਸ਼ੀਗਨ ਸਟੇਟ ਯੂਨੀਵਰਸਿਟੀ (ਐੱਮ.ਐੱਸ.ਯੂ.) ਦੀ ਬੁਲਾਰਾ ਐਮਿਲੀ ਗੂਰੇਂਟ ਦਾ ਹਵਾਲਾ ਦਿੰਦੇ ਹੋਏ ਡੇਟਰੋਇਟ ਨਿਊਜ਼ ਨੇ ਕੈਂਪਸ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਐਮਿਲੀ ਗੇਅਰੈਂਟ ਨੇ ਡੇਟਰੋਇਟ ਨਿਊਜ਼ ਨੂੰ ਦੱਸਿਆ ਕਿ ਬੁਰਕੇ ਹਾਲ ਦੇ ਅੰਦਰ ਮੌਤ ਦੀ ਖ਼ਬਰ ਮਿਲੀ ਹੈ। ਮਿਸ਼ੀਗਨ ਸਟੇਟ ਯੂਨੀਵਰਸਿਟੀ (ਐੱਮ.ਐੱਸ.ਯੂ.) ਪੁਲਸ ਨੇ ਦੱਸਿਆ ਕਿ ਗੋਲੀਬਾਰੀ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਮਿਸ਼ੀਗਨ ਰਾਜ ਦੀ ਰਾਜਧਾਨੀ ਲੈਂਸਿੰਗ ਤੋਂ ਲਗਭਗ 90 ਮੀਲ ਉੱਤਰ-ਪੱਛਮ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਈਸਟ ਲੈਂਸਿੰਗ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਨੌਜਵਾਨ ਲੜਕਾ ਹੈ ਅਤੇ ਉਸ ਨੇ ਮਾਸਕ ਪਾਇਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪੈਦਲ ਜਾਂਦੇ ਦੇਖਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਐਥਲੈਟਿਕ ਸਹੂਲਤ ਆਈਐਮ ਈਸਟ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ‘ਚ ਵੈਲੇਨਟਾਈਨ ਡੇਅ ‘ਤੇ ਪੁਲਿਸ ਦੀ ਸਖ਼ਤੀ, ਹਰ ਬਾਜ਼ਾਰ ‘ਤੇ ਰੱਖੀ ਜਾਵੇਗੀ ਨਜ਼ਰ

ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ