ਚੰਡੀਗੜ੍ਹ, 15 ਫਰਵਰੀ 2023- ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਨੀਸ਼ਾ ਗੁਲਾਟੀ ਵੁਮੈਨ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ। ਇਸ ਦੇ ਨਾਲ ਹੀ ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

