ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਹੋਈ FIR, ਪੜ੍ਹੋ ਪੂਰੀ ਖ਼ਬਰ

ਅਜਨਾਲਾ, 17 ਫਰਵਰੀ 2023 – ਅਜਨਾਲਾ ਪੁਲਿਸ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ 26 ਹੋਰਨਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਦੋਸ਼ ਹਨ ਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਇੱਕ ਨੌਜਵਾਨ ਨੂੰ ਅਗਵਾ ਕਰ ਕੇ ਉਸ ਦੀ ਕੁੱਟਮਾਰ ਕੀਤੀ ਗਈ ਹੈ।

ਇਸ ਸੰਬੰਧੀ ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਦੋਸ਼ ਲਾਏ ਹਨ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ, ਉਦੋਂ ਹੀ ਕੁਝ ਸਿੰਘ ਉਸਨੂੰ ਆਪਣੀਆਂ ਗਲਾਂ ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਅਤੇ ਵਾਰਸ ਪੰਜਾਬੀ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ, ਜਿਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਜਿਸ ਦੀ ਸਜ਼ਾ ਉਸਨੂੰ ਇਹ ਮਿਲੀ ਕਿ ਉਸਦੀ ਬੁਰੀ ਤਰੀਕੇ ਨਾਲ ਕੁੱਟ ਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ 26 ਦੇ ਕਰੀਬ ਹੋਰ ਅਣਪਛਾਤਿਆਂ ’ਤੇ ਕੇਸ ਦਰਜ ਕੀਤਾ ਹੈ।

ਇਸ ਮਾਮਲੇ ਬਾਰੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਬਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅੰਮ੍ਰਿਤਪਾਲ ਸਿੰਘ ਸਮੇਤ 26 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਬਰਿੰਦਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਵਿੱਚ ਕਾਫੀ ਸੁਧਾਰ ਹੋਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਸ਼ਾ ਤਸਕਰਾਂ ‘ਤੇ ਛਾਪਾ ਮਾਰਨ ਗਈ ਪੁਲਿਸ ’ਤੇ ਲੋਕਾਂ ਨੇ ਕੀਤਾ ਹਮਲਾ, ਮੌਕੇ ‘ਤੇ ਬੁਲਾਈ ਗਈ ਹੋਰ ਫੋਰਸ

ਰਿਸ਼ਵਤ ਮਾਮਲੇ ‘ਚ ਫਸੇ ਵਿਧਾਇਕ ਅਮਿਤ ਰਤਨ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ‘ਆਪ’ ਦੀ ਇਮਾਨਦਾਰੀ ‘ਤੇ ਚੁੱਕੇ ਸਵਾਲ