ਕਰਜ਼ੇ ਤੋਂ ਤੰਗ ਆ ਕੇ ਰੇਲ ਗੱਡੀ ਅੱਗੇ ਛਾਲ ਮਾਰ ਕਿਸਾਨ ਨੇ ਕੀਤੀ ਖੁਦ+ਕੁਸ਼ੀ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ

ਲੁਧਿਆਣਾ, 17 ਫਰਵਰੀ 2023 – ਲੁਧਿਆਣਾ ਦੇ ਖੰਨਾ ਸ਼ਹਿਰ ‘ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ ਕਰ ਲਈ। ਪੈਸੇ ਲੈਣ ਵਾਲੇ ਹਰ ਰੋਜ਼ ਉਸ ਦੇ ਘਰ ਆਉਂਦੇ ਸਨ। ਇਸ ਤੋਂ ਦੁਖੀ ਹੋ ਕੇ ਉਸ ਨੇ ਸ਼੍ਰੀ ਵੈਸ਼ਨੋ ਦੇਵੀ ਤੋਂ ਕਾਮਾਖਿਆ ਜਾ ਰਹੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਹਾਦਸੇ ਤੋਂ ਤੁਰੰਤ ਬਾਅਦ ਟਰੇਨ ਦੇ ਲੋਕੋ ਪਾਇਲਟ ਨੇ ਖੰਨਾ ਸਟੇਸ਼ਨ ਮਾਸਟਰ ਨੂੰ ਸੂਚਨਾ ਦਿੱਤੀ। ਜੀਆਰਪੀ ਖੰਨਾ ਮੌਕੇ ’ਤੇ ਪੁੱਜੇ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦਾ ਨਾਂ ਸਤਜੀਤ ਸਿੰਘ (36) ਹੈ।

ਖੰਨਾ ਜੀਆਰਪੀ ਇੰਚਾਰਜ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਦੁਪਹਿਰ ਵੇਲੇ ਵੈਸ਼ਨੋ ਦੇਵੀ ਤੋਂ ਕਾਮਾਖੀਆਂ ਵਿਚਕਾਰ ਚੱਲ ਰਹੀ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਮਾਂ, ਪਤਨੀ ਅਤੇ 9 ਸਾਲ ਦਾ ਬੇਟਾ ਛੱਡ ਗਿਆ ਹੈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਦੀ ਮੌਤ ਤੋਂ ਬਾਅਦ ਸਤਜੀਤ ਸਿੰਘ ਨੇ ਤਿੰਨੋਂ ਭੈਣਾਂ ਦਾ ਵਿਆਹ ਧੂਮ-ਧਾਮ ਨਾਲ ਕਰਵਾਇਆ ਸੀ।

ਰਿਸ਼ਤੇਦਾਰਾਂ ਅਨੁਸਾਰ ਉਸ ਦੇ ਸਿਰ 12 ਲੱਖ ਰੁਪਏ ਦਾ ਕਰਜ਼ਾ ਸੀ। ਉਸ ਨੇ ਆਪਣੀਆਂ ਭੈਣਾਂ ਦੇ ਵਿਆਹ ਲਈ 7 ਏਕੜ ਵਿੱਚੋਂ 2 ਏਕੜ ਜ਼ਮੀਨ ਵੇਚ ਦਿੱਤੀ ਹੈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ‘ਚ ਰਖਵਾਇਆ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਦਾਲਤ ਨੇ ਬਲਾ+ਤਕਾਰੀ ਨੂੰ ਸੁਣਾਈ 20 ਸਾਲ ਦੀ ਕੈਦ: ਨਾਬਾਲਿਗ ਨੂੰ ਅਗਵਾ ਕਰਕੇ ਕੀਤਾ ਸੀ ਬਲਾ+ਤਕਾਰ

ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ‘ਤੇ ਪਰਚਾ ਦਰਜ