ਚੰਡੀਗੜ੍ਹ, 18 ਫਰਵਰੀ 2023: ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ 18 ਫਰਵਰੀ ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਸ਼ਲ਼ ਮੀਡੀਆ ‘ਤੇ ਪ੍ਰਕਾਸ਼ ਬਾਦਲ ਦੀ ਦਸਤਖਤ ਕਰਦੇ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਕਿ ” ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਫਾਰਮ ਭਰ ਕੇ ਦਸਤਖ਼ਤ ਮੁਹਿੰਮ ਦੇ ਅੱਜ ਦੂਜੇ ਪੜਾਵ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਫਾਰਮ ਉਪਰ ਆਪਣੇ ਦਸਤਖ਼ਤ ਕਰਕੇ ਕੇ ਫਾਰਮ ਭਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ ਹੈ”