ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ 4161 ਅਧਿਆਪਕਾਂ ਉੱਤੇ ਲਾਠੀਚਾਰਜ਼

  • ਕਈ ਅਧਿਆਪਕਾਂ ਦੇ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥੀਆਂ; ਮਹਿਲਾ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਗਿਆ
  • ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ 4161 ਅਧਿਆਪਕਾਂ ਵੱਲੋਂ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਸੰਗਰੂਰ, 18 ਫਰਵਰੀ, 2023: ਅੱਜ ਸੰਗਰੂਰ ਵਿਖੇ 4161 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਸਟੇਸ਼ਨਾਂ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰੇ ਹੀ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਲਾਗੇ ਹੀ ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਪੰਜਾਬ ਭਰ ਵਿੱਚੋਂ ਇੱਕਤਰ ਹੋਏ ਅਧਿਆਪਕਾਂ ਨੇ ਆਪਣੇ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ।

ਇਸ ਰੋਸ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਜਦੋਂ ਹੀ ਇਹ ਬੇਰੁਜ਼ਗਾਰ ਅਧਿਆਪਕ ਬੈਰੀਕੇਟਾਂ ਵੱਲ ਵਧਣ ਲੱਗੇ ਤਾਂ ਪੁਲਸ ਵੱਲੋਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਜਿਸ ਵਿੱਚ ਗੁਰਮੁੱਖ ਸਿੰਘ ਕੋਟਭਾਈ ਜ਼ਿਲ੍ਹਾ ਮੁਕਤਸਰ, ਸੰਦੀਪ ਗਿੱਲ ਬਰਨਾਲਾ ਅਤੇ ਬਲਬੀਰ ਸਿੰਘ ਆਦਿ ਦੇ ਸੱਟਾਂ ਲੱਗੀਆਂ ਅਤੇ ਇਨ੍ਹਾਂ ਅਧਿਆਪਕਾਂ ਦੀਆਂ ਪੱਗਾਂ ਤੱਕ ਉੱਤਰ ਗਈਆਂ। ਪੁਲਿਸ ਵੱਲੋਂ ਮਹਿਲਾ ਅਧਿਆਪਕਾਂ ਤੱਕ ਨੂੰ ਵੀ ਨਹੀਂ ਬਖਸ਼ਿਆ ਗਿਆ। ਲਾਠੀਚਾਰਜ਼ ਕਰਨ ਤੋਂ ਬਾਅਦ ਇਹਨਾਂ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਨੈਸ਼ਨਲ ਹਾਈਵੇ ਜਾਮ ਕਰਕੇ ਉੱਥੇ ਹੀ ਧਰਨਾ ਲਗਾ ਦਿੱਤਾ ਗਿਆ।

ਜ਼ਿਕਰਯੋਗ ਹੈ ਹੈ ਕਿ ਇਹਨਾਂ ਅਧਿਆਪਕਾਂ ਨੂੰ 5 ਜਨਵਰੀ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ ਸੀ, ਪਰ ਅੱਜ ਲਗਭਗ ਡੇਢ ਮਹੀਨਾ ਬੀਤ ਜਾਣ ਤੋਂ ਬਾਅਦ ਹਾਲੇ ਤੱਕ ਸਕੂਲਾਂ ਵਿੱਚ ਨਹੀਂ ਭੇਜਿਆ ਗਿਆ, ਜਦ ਕਿ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਚੱਲ ਰਹੀ ਹੈ, ਪਰ ਸਰਕਾਰ ਲਗਾਤਾਰ ਟਾਲਮਟੋਲ ਕਰ ਰਹੀ ਹੈ।

ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਅਤੇ ਰਸ਼ਪਾਲ ਸਿੰਘ ਨੇ ਦੱਸਿਆ ਕੇ ਬਹੁਤ ਸਾਰੇ ਅਧਿਆਪਕ ਆਪਣੀ ਪ੍ਰਾਈਵੇਟ ਨੌਕਰੀ ਵੀ ਛੱਡ ਚੁੱਕੇ ਹਨ, ਜਿਸ ਕਾਰਨ ਉਹ ਭਾਰੀ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਲੰਘ ਰਹੇ ਹਨ।

ਖ਼ਬਰ ਲਿਖੇ ਜਾਣ ਤੱਕ ਇਹ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਡਟੇ ਹੋਏ ਸਨ ਅਤੇ ਮੁੱਖ ਮਾਰਗ ਜਾਮ ਕੀਤਾ ਹੋਇਆ ਸੀ, ਪਰ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਦੁਪਹਿਰ 3 ਵਜੇ ਤੱਕ ਕੋਈ ਵੀ ਉੱਚ ਅਧਿਕਾਰੀ ਨਹੀਂ ਪਹੁੰਚਿਆ ਸੀ।

ਇਸ ਮੌਕੇ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ, ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਦੇਵੀ ਦਿਆਲ, ਫ਼ਕੀਰ ਚੰਦ ਟਿੱਬਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਅਧਿਆਪਕਾਂ ਨੂੰ ਸਮਰਥਨ ਦਿੱਤਾ। ਇਸ ਮੌਕੇ ਮਾਲਵਿੰਦਰ ਸਿੰਘ ਬਰਨਾਲਾ, ਇੰਦਰਾਜ਼ ਅਬੋਹਰ, ਇਕਬਾਲ ਮਾਲੇਰਕੋਟਲਾ, ਗੁਰਮੇਲ ਸਿੰਘ ਕੁਲਰੀਆਂ, ਹਰਦੀਪ ਬਠਿੰਡਾ, ਅਲਕਾ ਫਗਵਾੜਾ, ਗੁਰਜੀਤ ਕੌਰ ਸੰਗਰੂਰ, ਸੰਦੀਪ ਗੁਰੀ, ਅਮਿਤ ਸੰਗਰੂਰ, ਖੁਸ਼ਦੀਪ ਸੰਗਰੂਰ, ਰਿੰਕੂ ਕੰਬੋਜ, ਬਲਕਾਰ ਬੁਢਲਾਡਾ, ਗੁਰਪਾਲ ਮਾਨਸਾ, ਸੰਦੀਪ ਫਿਰੋਜ਼ਪੁਰ, ਗੁਰਸੇਵਕ ਤਰਨਤਾਰਨ, ਲਵਪ੍ਰੀਤ ਕੰਬੋਜ, ਗਗਨ ਸੰਧਵਾਂ ਫਰੀਦਕੋਟ ਆਦਿ ਅਧਿਆਪਕ ਹਾਜਿਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 9 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਲੀਕ ਹੋ ਰਹੇ ਸਿਲੰਡਰ ਨੂੰ ਘਰ ਦੇ ਮੰਦਿਰ ‘ਚ ਲਾਈ ਹੋਈ ਜੋਤ ਕਾਰਨ ਲੱਗੀ ਅੱਗ, 3 ਝੁਲਸੇ