ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰਾਂ ‘ਚ ਮੁੱਠਭੇੜ: ਲੜਕੇ ਨੂੰ ਅਗਵਾ ਕਰਕੇ 10 ਲੱਖ ਦੀ ਫਰੌਤੀ ਲੈਣ ਵਾਲੇ ਦੋ ਕਾਬੂ

  • ਇੱਕ ਪਿਸਤੌਲ ਵੀ ਕੀਤੀ ਗਈ ਬਰਾਮਦ

ਅੰਮ੍ਰਿਤਸਰ, 19 ਫਰਵਰੀ 2023 – ਅੰਮ੍ਰਿਤਸਰ ‘ਚ 88 ਫੁੱਟ ਰੋਡ ‘ਤੇ ਪੁਲਿਸ ਅਤੇ ਗੈਂਗਸਟਰਾਂ ‘ਚ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ 2 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਕੋਲੋਂ ਪੁਲਿਸ ਨੇ ਇੱਕ ਪਿਸਤੌਲ ਬਰਾਮਦ ਕੀਤੀ ਹੈ। ਇਸ ਤੋਂ ਬਿਨਾਂ ਕਈ ਹੋਰ ਫਰਾਰ ਦੱਸੇ ਜਾ ਰਹੇ ਹਨ। ਇਸ ਤੋਂ ਬਿਨਾਂ ਇਸ ਮੁੱਠਭੇੜ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।

ਇਸ ਸਬੰਧੀ ਪੁਲਿਸ ਦੇ ਏ ਐਸ ਆਈ ਗੋਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਦੋ ਗੈਂਗਸਟਰ ਗ੍ਰਿਫਤਾਰ ਕੀਤੇ ਗਏ ਹਨ, ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ‘ਚ ਇੱਕ ਲੜਕੇ ਨੂੰ ਕਿਡਨੈਪ ਕੀਤਾ ਸੀ ਅਤੇ ਉਸ ਦੇ ਪਰਿਵਾਰ ਕੋਲੋਂ 10 ਲੱਖ ਦੀ ਫਿਰੌਤੀ ਵੀ ਲਈ ਸੀ। ਅੱਜ ਪੁਲਿਸ ਨੇ ਇਨ੍ਹਾਂ ‘ਚੋਂ 2 ਨੂੰ ਗ੍ਰਿਫਤਾਰ ਕੀਤਾ ਹੈ, ਬਾਕੀਆਂ ਦੀ ਭਾਲ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ+ਤ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਭਾਰਤ ਨੇ ਦੂਜੇ ਟੈਸਟ ‘ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ ਬਣਾਈ 2-0 ਦੀ ਬੜ੍ਹਤ