ਪੰਜਾਬ ਦਾ ਸਾਬਕਾ ਮੰਤਰੀ ਵਿਜੀਲੈਂਸ ਦੀ ਰਾਡਾਰ ‘ਤੇ: ਬ੍ਰਹਮ ਮਹਿੰਦਰਾ ਨੂੰ ਪੁੱਛਗਿੱਛ ਲਈ ਬੁਲਾਇਆ

  • ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਚੰਡੀਗੜ੍ਹ, 22 ਫਰਵਰੀ 2023 – ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤਲਬ ਕੀਤਾ ਹੈ। 24 ਫਰਵਰੀ ਨੂੰ ਉਸ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮੁਹਾਲੀ ਦੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।

ਵਿਜੀਲੈਂਸ ਨੇ ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦਾ ਰਿਕਾਰਡ ਚੈੱਕ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਲਿਖਿਆ ਹੈ। ਵਿਜੀਲੈਂਸ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਤਾਇਨਾਤ ਇੱਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਮਹਿੰਦਰਾ ਨਾਲ ਵਿਸ਼ੇਸ਼ ਡਿਊਟੀ ਦੇ ਅਧਿਕਾਰੀ ਵਜੋਂ ਕੰਮ ਕੀਤਾ ਸੀ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਵਿੱਚ ਮਹਿੰਦਰਾ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ। ਉਨ੍ਹਾਂ ਨੇ 2017 ‘ਚ ਅਹੁਦੇ ਦੀ ਸਹੁੰ ਚੁੱਕੀ ਸੀ। ਉਹ 2022 ਤੱਕ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ।

1982 ਵਿੱਚ ਉਹ ਪਟਿਆਲਾ ਸ਼ਹਿਰੀ ਤੋਂ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ ਸਨ। 1987 ਅਤੇ ਫਿਰ 1992 ਵਿੱਚ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਬਣੇ। ਬ੍ਰਹਮ ਮਹਿੰਦਰਾ 1997 ਵਿੱਚ ਇਸ ਸੀਟ ਤੋਂ ਚੋਣ ਹਾਰ ਗਏ ਸਨ। 2002 ਵਿੱਚ ਉਹ ਸਮਾਣਾ ਤੋਂ ਵਿਧਾਨ ਸਭਾ ਚੋਣ ਲੜੇ ਪਰ ਚੋਣ ਹਾਰ ਗਏ। 2007 ਵਿੱਚ ਉਹ ਸਮਾਣਾ ਵਿਧਾਨ ਸਭਾ ਸੀਟ ਤੋਂ ਜਿੱਤੇ ਸਨ। 2012 ਵਿੱਚ ਸਮਾਣਾ ਛੱਡ ਕੇ ਪਟਿਆਲਾ ਦੇਹਟੀ ਤੋਂ ਚੋਣ ਲੜੀ ਅਤੇ ਜਿੱਤੇ। 2017 ਵਿੱਚ ਮੁੜ ਪਟਿਆਲਾ ਦਿਹਾਤੀ ਤੋਂ ਜਿੱਤੇ। 1992 ਵਿੱਚ ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ। 2017 ਵਿੱਚ ਪਹਿਲਾਂ ਸਿਹਤ ਮੰਤਰੀ ਬਣੇ, ਫਿਰ ਲੋਕਲ ਬਾਡੀਜ਼ ਮੰਤਰੀ ਬਣਾਏ ਗਏ।

ਬ੍ਰਹਮ ਆਖਰੀ ਸਮੇਂ ਤੱਕ ਕੈਪਟਨ ਦੇ ਨਾਲ ਰਹੇ
ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਸਿਆਸੀ ਜੰਗ ਵਿੱਚ ਵੀ ਉਨ੍ਹਾਂ ਨੇ ਖੁੱਲ੍ਹ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੱਤਾ। ਇੱਥੋਂ ਤੱਕ ਕਿ ਉਨ੍ਹਾਂ ਨੇ ਉਦੋਂ ਤੱਕ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਨੂੰ ਮਿਲਣ ਤੋਂ ਵੀ ਇਨਕਾਰ ਕਰ ਦਿੱਤਾ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਹੀਂ ਹੋਣਗੇ ਤਾਂ ਵੀ ਉਹ ਆਖਰੀ ਦਮ ਤੱਕ ਉਨ੍ਹਾਂ ਦੇ ਨਾਲ ਖੜ੍ਹੇ ਰਹੇ। ਬ੍ਰਹਮ ਮਹਿੰਦਰਾ ਨੂੰ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਕਮਲਨਾਥ ਦਾ ਵੀ ਕਰੀਬੀ ਮੰਨਿਆ ਜਾਂਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਦੇ ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਧੱਕਾਮੁੱਕੀ

5 ਲੱਖ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰ ਗ੍ਰਿਫਤਾਰ, ਫਿਰੌਤੀ ਲੈਣ ਪਹੁੰਚੇ ਤਾਂ ਪੁਲਿਸ ਨੇ ਕੀਤੇ ਕਾਬੂ