5 ਲੱਖ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰ ਗ੍ਰਿਫਤਾਰ, ਫਿਰੌਤੀ ਲੈਣ ਪਹੁੰਚੇ ਤਾਂ ਪੁਲਿਸ ਨੇ ਕੀਤੇ ਕਾਬੂ

ਲੁਧਿਆਣਾ, 22 ਫਰਵਰੀ 2023 – ਲੁਧਿਆਣਾ ‘ਚ ਪੁਲਿਸ ਨੇ ਗੈਂਗਸਟਰ ਬਣ ਕੇ 5 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਸੁਨੀਲ ਕੋਲੋਂ ਅੰਤਰਰਾਸ਼ਟਰੀ ਨੰਬਰ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਬਦਮਾਸ਼ਾਂ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸਨੂੰ ਗੋਲੀ ਮਾਰ ਦਿੱਤੀ ਜਾਵੇਗੀ। ਸੁਨੀਲ ਨੇ ਮਾਮਲੇ ਦੀ ਸ਼ਿਕਾਇਤ ਫੋਕਲ ਪੁਆਇੰਟ ਪੁਲਿਸ ਨੂੰ ਕੀਤੀ।

ਜਿਸ ਤੋਂ ਬਾਅਦ ਐਸਐਚਓ ਅਮਨਦੀਪ ਸਿੰਘ ਬਰਾੜ ਨੇ ਬਦਮਾਸ਼ਾਂ ਨੂੰ ਫੜਨ ਲਈ ਜਾਲ ਵਿਛਾਇਆ। ਸੁਨੀਲ ਨੇ ਬਦਮਾਸ਼ਾਂ ਨਾਲ ਗੱਲ ਕੀਤੀ ਤਾਂ ਦੋਵਾਂ ਵਿਚਾਲੇ ਡੇਢ ਲੱਖ ਰੁਪਏ ‘ਚ ਸੌਦਾ ਤੈਅ ਹੋ ਗਿਆ। ਸੁਨੀਲ ਨੇ ਬਦਮਾਸ਼ਾਂ ਨੂੰ ਪੈਸੇ ਲੈਣ ਲਈ ਕੈਂਡ ਨਹਿਰ ਨੇੜੇ ਬੁਲਾਇਆ। ਜਿਵੇਂ ਹੀ ਬਦਮਾਸ਼ ਉਕਤ ਸਥਾਨ ‘ਤੇ ਪਹੁੰਚੇ ਤਾਂ ਪੁਲਸ ਨੇ ਉਨ੍ਹਾਂ ਨੂੰ ਦਬੋਚ ਲਿਆ। ਦੋਵੇਂ ਮੁਲਜ਼ਮ ਸਾਹਨੇਵਾਲ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਲੇਸ਼ੀਆ ਵਿੱਚ ਰਹਿੰਦੇ ਆਪਣੇ ਭਰਾ ਦੇ ਨੰਬਰ ਤੋਂ ਫੋਨ ਕੀਤਾ ਸੀ।

ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕਾਰਵਾਈ ਦਾ ਪਤਾ ਲੱਗਦਿਆਂ ਹੀ ਉਹ ਖ਼ੁਦ ਮੌਕੇ ’ਤੇ ਪੁੱਜੇ। ਪੁਲਿਸ ਨੇ ਬਦਮਾਸ਼ਾਂ ਕੋਲੋਂ ਇੱਕ ਨਕਲੀ ਪਿਸਤੌਲ ਅਤੇ ਦਾਤਰ ਵੀ ਬਰਾਮਦ ਕੀਤਾ ਹੈ। ਫਿਲਹਾਲ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਸੀਪੀ ਸਿੱਧੂ ਸਮੇਤ ਏਡੀਸੀਪੀ ਤੁਸ਼ਾਰ ਗੁਪਤਾ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦਾ ਸਾਬਕਾ ਮੰਤਰੀ ਵਿਜੀਲੈਂਸ ਦੀ ਰਾਡਾਰ ‘ਤੇ: ਬ੍ਰਹਮ ਮਹਿੰਦਰਾ ਨੂੰ ਪੁੱਛਗਿੱਛ ਲਈ ਬੁਲਾਇਆ

BJP ਲੀਡਰ ਹਰਜੀਤ ਗਰੇਵਾਲ ‘ਤੇ ਹੋਈ FIR, ਪੜ੍ਹੋ ਕਿਉਂ ?