ਅਜਨਾਲਾ ਕਾਂਡ ਤੋਂ ਬਾਅਦ ਪੰਜਾਬ ਪੁਲਿਸ ਨੇ ਲਿਆ ਸਬਕ, ਕਰਨ ਲੱਗੀ ਭੀੜ ਤੇ ਦੰਗਾਕਾਰੀਆਂ ਨਾਲ ਨਜਿੱਠਣ ਦਾ ਅਭਿਆਸ

ਗੁਰਦਾਸਪੁਰ, 2 ਮਾਰਚ 2023 – ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਪੁਲਿਸ ਨੇ ਆਪਣੇ ਆਪ ਨੂੰ ਬਦਲਣਾ ਸ਼ੁਰੂ ਕਰ ਦਿੱਤਾ ਹੈ। ਗੁਰਦਾਸਪੁਰ ਦੇ ਨਾਲ-ਨਾਲ ਕਈ ਹੋਰ ਜ਼ਿਲ੍ਹਿਆਂ ‘ਚ ਵੀ ਪੰਜਾਬ ਪੁਲਿਸ ਨੇ ਭੀੜ ਨਾਲ ਲੜਨ ਦਾ ਅਭਿਆਸ ਸ਼ੁਰੂ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਵਿੱਚ ਪੁਲਿਸ ਨੇ ਲਾਠੀਆਂ, ਅੱਥਰੂ ਗੈਸ ਵਰਗੇ ਘੱਟ ਘਾਤਕ ਹਥਿਆਰਾਂ ਨਾਲ ਭੀੜ ਨੂੰ ਕਾਬੂ ਕਰਨ ਦੀ ਟ੍ਰੇਨਿੰਗ ਲੈ ਰਹੀ ਹੈ।

ਵਰਨਣਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਰਹੱਦ ਦੇ ਅਜਨਾਲਾ ਵਿਖੇ ਪੁਲਿਸ ਨਾਲ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੱਟੜਪੰਥੀ ਗਰੁੱਪਾਂ ਨਾਲ ਝੜਪ ਵੀ ਹੋਈ ਸੀ। ਪਾਲਕੀ ਸਾਹਿਬ ਦੀ ਹਾਜ਼ਰੀ ‘ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਪੁਲਿਸ ਦਾ ਨੁਕਸਾਨ ਹੋਇਆ ਸੀ ਅਤੇ ਪੁਲਿਸ ਨੂੰ ਪਿੱਛੇ ਹਟਣਾ ਪਿਆ ਸੀ। ਜਿਸ ਤੋਂ ਬਾਅਦ ਡੀਜੀਪੀ ਪੰਜਾਬ ਨੇ ਅਜਿਹੀਆਂ ਘਟਨਾਵਾਂ ਲਈ ਪੁਲਿਸ ਵਿੱਚ ਬਦਲਾਅ ਕਰਨ ਦੀ ਗੱਲ ਕਹੀ ਸੀ।

ਇਸ ਟਰੇਨਿੰਗ ਵਿੱਚ ਭੀੜ ਨੂੰ ਜ਼ਿਆਦਾ ਨੁਕਸਾਨ ਪਹੁੰਚਾਏ ਬਿਨਾਂ ਭਜਾਉਣ ਅਤੇ ਖਦੇੜਨ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਵਾਲਿਆਂ ਨੂੰ ਅੱਥਰੂ ਗੈਸ ਦੀ ਵਰਤੋਂ ਕਰਨ ਬਾਰੇ ਵੀ ਦੱਸਿਆ ਗਿਆ। ਇਸ ਦੀ ਮਦਦ ਨਾਲ ਪੱਥਰਾਂ ਅਤੇ ਹੋਰ ਹਮਲਿਆਂ ਨੂੰ ਰੋਕਣ ਦੇ ਨਾਲ-ਨਾਲ ਲਾਠੀਆਂ ਦੀ ਵਰਤੋਂ ਕਰਨ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਜਵਾਨਾਂ ਨੂੰ ਗੱਤਕੇ ਦੀ ਸਿਖਲਾਈ ਦਿੱਤੀ। ਪਿਛਲੇ ਦਿਨੀਂ ਵਾਪਰੀਆਂ ਦੋ ਵੱਡੀਆਂ ਘਟਨਾਵਾਂ ਵਿੱਚ ਨਿਹੰਗ ਜਥੇਬੰਦੀਆਂ ਸ਼ਾਮਲ ਸਨ ਅਤੇ ਪੁਲਿਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਇੱਕ ਐਸਪੀ ਸਮੇਤ 6 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਗਤਕੇ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਹਮਲਾਵਰ ਹਮਲੇ ਦੌਰਾਨ ਇਸ ਦਾ ਬਚਾਅ ਕੀਤਾ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਕਰਨਗੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ: ਅਜਨਾਲਾ ਕਾਂਡ ਤੋਂ ਬਾਅਦ ਪਹਿਲੀ ਮੁਲਾਕਾਤ

ਭਾਈ ਅੰਮ੍ਰਿਤਪਾਲ ਸਿੰਘ ਦਾ ਪੁਤਲਾ ਫੂਕਣ ਆਏ ਸ਼ਿਵ ਸੈਨਿਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ