ਚੰਡੀਗੜ੍ਹ, 3 ਮਾਰਚ 2023 – ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਚੰਡੀਗੜ੍ਹ ਤੋਂ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਰਵਾਨਾ ਕੀਤਾ ਹੈ। CM ਮਾਨ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਪੰਜਾਬ) ਤੋਂ ਦੂਜੇ ਬੈਚ ਨੂੰ ਹਰੀ ਝੰਡੀ ਦਿੱਤੀ।
ਸੀਐਮ ਮਾਨ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣਗੇ। ਪਰ ਉਥੇ ਜਾਣ ਤੋਂ ਪਹਿਲਾਂ ਸਵੇਰੇ 9.30 ਵਜੇ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਰਵਾਨਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਅਤੇ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਜੱਥਾ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਪਰਤਿਆ ਹੈ। ਇਸ ਬੈਚ ਵਿੱਚ 36 ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਸਨ। ਪ੍ਰਿੰਸੀਪਲ ਦੇ ਘਰ ਪਰਤਣ ਤੋਂ ਬਾਅਦ ਐਸਬੀਵੀ ਰੌਜ਼ ਐਵੇਨਿਊ ਸਰਕਾਰੀ ਸਕੂਲ, ਨਵੀਂ ਦਿੱਲੀ ਵਿਖੇ ਅਨੁਭਵ ਸਾਂਝਾ ਕਰਨ ਦਾ ਸੈਸ਼ਨ ਆਯੋਜਿਤ ਕੀਤਾ ਗਿਆ ਸੀ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਿੰਗਾਪੁਰ ਟ੍ਰੇਨਿੰਗ ‘ਤੇ ਭੇਜੇ ਗਏ ਪਹਿਲੇ ਬੈਚ ਨੂੰ ਲੈ ਕੇ ਉਨ੍ਹਾਂ ਦੀ ਚੋਣ ‘ਤੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਪ੍ਰਕਿਰਿਆਵਾਂ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਪਰ ਰਾਜਪਾਲ ਦੇ ਸਵਾਲਾਂ ਦਾ ਅਜੇ ਤੱਕ ਸੀਐਮ ਪੰਜਾਬ ਭਗਵੰਤ ਮਾਨ ਨੇ ਜਵਾਬ ਨਹੀਂ ਦਿੱਤਾ ਹੈ।
ਘਰ ਪਰਤਣ ਤੋਂ ਬਾਅਦ, ਸਾਰੇ ਪ੍ਰਿੰਸੀਪਲਾਂ ਨੇ SBV ਰੂਜ਼ ਐਵੇਨਿਊ ਸਰਕਾਰੀ ਸਕੂਲ ਵਿੱਚ ਇੱਕ ਅਨੁਭਵ ਸਾਂਝਾ ਕਰਨ ਦੇ ਸੈਸ਼ਨ ਵਿੱਚ AAP ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਆਪਣੇ ਸਿਖਲਾਈ ਅਨੁਭਵ ਸਾਂਝੇ ਕੀਤੇ। ਸਿੰਗਾਪੁਰ ਦੇ ਮੁਕਾਬਲੇ ਪੰਜਾਬ ਅਤੇ ਦਿੱਲੀ ਦੀ ਸਿੱਖਿਆ ਪ੍ਰਣਾਲੀ ਵਿੱਚ ਕੀ ਅੰਤਰ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਕਿਵੇਂ ਹੱਲ ਕੀਤਾ ਜਾ ਸਕਦਾ ਹੈ, ਬਾਰੇ ਚਰਚਾ ਕੀਤੀ ਗਈ ਸੀ।