ਡੀ.ਜੀ.ਪੀ. ਵੱਲੋਂ ਜ਼ਿਲ੍ਹਾ ਮੋਹਾਲੀ ਪੁਲਿਸ ਦਾ ਸਨਮਾਨ

ਐਸ.ਏ.ਐਸ. ਨਗਰ, 03 ਮਾਰਚ 2023 – ਮੋਹਾਲੀ ਦੇ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਅਗਵਾ ਕਰ ਕੇ ਉਸ ਦੇ ਹੱਥ ਦੀਆਂ ਉਂਗਲਾਂ ਕੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਭੂਪੀ ਰਾਣਾ ਗੈਂਗ ਦੇ ਮੁਲਜ਼ਮਾਂ ਨੂੰ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਉਕਤ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਨਿਭਾਈ ਗਈ ਅਹਿਮ ਡਿਊਟੀ ਲਈ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ, ਸ੍ਰੀ ਗੁਰਸ਼ੇਰ ਸਿੰਘ ਸੰਧੂ, ਪੀਪੀਐਸ, ਡੀ.ਐਸ.ਪੀ.(ਡਿਟੈਕਟਿਵ) ਮੋਹਾਲੀ ਅਤੇ ਇੰਸਪੈਕਟਰ ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ ਨੂੰ ਸਮੇਤ ਟੀਮ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀਆਂ ਗਈਆਂ ਹੋਰ ਅਹਿਮ ਪ੍ਰਾਪਤੀਆਂ ਨੂੰ ਦੇਖਦਿਆਂ ਡੀ.ਜੀ.ਪੀ., ਪੰਜਾਬ , ਸ਼੍ਰੀ ਗੌਰਵ ਯਾਦਵ ਵੱਲੋਂ ਅੱਜ ਕਰਮਚਾਰੀ ਪ੍ਰਸ਼ੰਸਾ ਦਿਵਸ ਮੌਕੇ ਡੀ.ਜੀ.ਪੀ.ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਵਲੋਂ ਜ਼ਿਲ੍ਹਾ ਪੁਲਿਸ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਭਵਿੱਖ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਨਹਿਰ ‘ਚ ਡੇਗ ਕੇ ਮਾ+ਰ+ਨ ਵਾਲੇ ਨੂੰ ਹੋਈ ਉਮਰ ਕੈਦ ਦੀ ਸਜ਼ਾ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸ਼ਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ