3 ਦਿਨਾਂ ਤੋਂ ਲਾਪਤਾ ਨੌਜਵਾਨ: ਘਰ ਛੱਡਿਆ ਨੋਟ, ਲਿਖਿਆ- ਖੁ+ਦ+ਕੁ+ਸ਼ੀ ਕਰਨ ਜਾ ਰਿਹਾ ਹਾਂ, ਪਰਿਵਾਰ ਪ੍ਰੇਸ਼ਾਨ

  • ਪੈਸਿਆਂ ਲਈ ਮਿਲ ਰਹੀਆਂ ਧਮਕੀਆਂ

ਜਲਾਲਾਬਾਦ, 6 ਮਾਰਚ 2023 – ਫਾਜ਼ਿਲਕਾ ਦੇ ਜਲਾਲਾਬਾਦ ਦਾ ਨੌਜਵਾਨ ਤਿੰਨ ਦਿਨਾਂ ਤੋਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੈ। ਗੌਰਵ ਸ਼ਹੀਦ ਊਧਮ ਸਿੰਘ ਚੌਕ ਵਿਖੇ ਪਨੀਰ ਦੀ ਰੇਹੜੀ ਲਾਉਂਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਗੌਰਵ ਬਿਨਾਂ ਦੱਸੇ ਘਰੋਂ ਚਲਾ ਗਿਆ ਅਤੇ ਗੌਰਵ ਦੇ ਜਾਣ ਤੋਂ ਬਾਅਦ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿਚ 6 ਤੋਂ 7 ਲੋਕਾਂ ਦੇ ਨਾਂ ਲਿਖੇ ਗਏ ਹਨ।

ਗੌਰਵ ਨੇ ਇਸ ਵਿਚ ਲਿਖਿਆ ਹੈ ਕਿ ਇਹ ਲੋਕ ਉਸ ਤੋਂ 10 ਤੋਂ 15 ਫੀਸਦੀ ਵਿਆਜ ਲੈ ਰਹੇ ਸਨ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਧਮਕੀਆਂ ਦੇ ਰਹੇ ਸਨ। ਜਿਸ ਕਾਰਨ ਉਹ ਘਰ ਛੱਡ ਕੇ ਖੁਦਕੁਸ਼ੀ ਕਰਨ ਲਈ ਚਲਾ ਗਿਆ। ਪਰਿਵਾਰ ਵੱਲੋਂ ਗੌਰਵ ਦੀ ਭਾਲ ਕੀਤੀ ਜਾ ਰਹੀ ਹੈ ਪਰ 3 ਦਿਨ ਬੀਤ ਜਾਣ ਤੋਂ ਬਾਅਦ ਵੀ ਕੁਝ ਪਤਾ ਨਹੀਂ ਲੱਗਾ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਪੁਲਿਸ ਨੂੰ ਸੁਸਾਈਡ ਨੋਟ ਵੀ ਸੌਂਪਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਭਾਲ ਕਰਨ ਦੀ ਮੰਗ ਕੀਤੀ ਹੈ ਅਤੇ ਇਹ ਵੀ ਦੋਸ਼ ਲਗਾਇਆ ਹੈ ਕਿ ਉਸ ਨੂੰ ਤੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੁਹਾੜੀ ਨਾਲ ਕੀਤਾ ਪਤਨੀ ਦਾ ਕ+ਤ+ਲ: ਪ੍ਰੇਮੀ ਨਾਲ ਭੱਜ ਗਈ ਸੀ, ਪਰਿਵਾਰ ਦੀ ਬਦਨਾਮੀ ਤੋਂ ਦੁਖੀ ਸੀ ਪਤੀ

ਵਿਧਾਨ ਸਭਾ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਤੇ ਤਿੱਖੀ ਬਹਿਸ ਦੌਰਾਨ ਮਾਨ ਨੇ ਵਿਰੋਧੀਆਂ ਨੂੰ ਲਾਏ ਰਗੜੇ