- ਬਾਕੀ ਮੁਲਜ਼ਮਾਂ ਦੀ ਭਾਲ ’ਚ ਪੁਲਿਸ
- ਪੇਪਰ ਲੀਕ ਕਰਨ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਰੱਦ ਕਰਨੀ ਪਈ ਸੀ
ਗੁਰਦਾਸਪੁਰ 9 ਮਾਰਚ 2023 – ਪੰਜਾਬ ਵਿੱਚ ਪੁਲਿਸ ਨੇ PSEB 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਸਬੰਧ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ। ਫਿਲਹਾਲ ਪੁਲਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਦੇ ਥਾਣਾ ਸਿਟੀ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ ਹੋ ਗਿਆ ਸੀ। ਇਸ ਦਾ ਪਤਾ ਲੱਗਣ ’ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ। ਮੰਤਰੀ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਬਾਅਦ ਵਿੱਚ ਕਰਨ ਦੀ ਗੱਲ ਕਹੀ ਸੀ।
ਦੱਸ ਦਈਏ ਕਿ ਮਾਮਲੇ ਵਿੱਚ 24 ਫਰਵਰੀ ਨੂੰ ਗੁਰਦਾਸਪੁਰ ਥਾਣਾ ਸਿਟੀ ਦੀ ਪੁਲਿਸ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਸ਼ਿਕਾਇਤ ‘ਤੇ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।