ਜੀਜੇ ਨੇ ਆਪਣੇ 2 ਸਾਲਿਆਂ ਨੂੰ ਮਾਰੀ ਗੋ+ਲੀ, ਪਰਿਵਾਰਕ ਝਗੜੇ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

ਅੰਮ੍ਰਿਤਸਰ, 14 ਮਾਰਚ 2023 – ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਝਗੜੇ ਦੇ ਚੱਲਦਿਆਂ ਜੀਜੇ ਨੇ ਆਪਣੇ ਸਾਲਿਆਂ ਨੂੰ ਗੋਲੀ ਮਾਰ ਦਿੱਤੀ। ਜਿਸ ‘ਚ ਦੋਵੇਂ ਗੰਭੀਰ ਜ਼ਖਮੀ ਹੋ ਗਏ ਹਨ। ਪਰਿਵਾਰ ਨੇ ਜ਼ਖਮੀਆਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਕਰਵਾਇਆ ਹੈ। ਪੁਲਸ ਨੇ ਸਾਲਿਆਂ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਜੀਜਾ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਘਟਨਾ ਅੰਮ੍ਰਿਤਸਰ ਦੇ ਮਜੀਠਾ ਹਲਕੇ ਦੀ ਹੈ। ਜ਼ਖਮੀ ਸੰਨੀ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਮਜੀਠਾ ਵਿੱਚ ਫਲਾਂ ਦੇ ਸਟਾਲ ਲਗਾਉਂਦੇ ਹਨ। ਉਸ ਦੇ ਚਾਚੇ ਦੇ ਜਵਾਈ ਬਲਵਿੰਦਰ ਸਿੰਘ ਦਾ ਉਹਨਾਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ। ਰੰਜਿਸ਼ ਕਾਰਨ ਬਲਜਿੰਦਰ ਆਪਣੇ ਇਕ ਸਾਥੀ ਨਾਲ ਆਇਆ ਅਤੇ ਉਹਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਭਰਾਵਾਂ ‘ਤੇ ਕੁੱਲ 4 ਗੋਲੀਆਂ ਚਲਾਈਆਂ ਗਈਆਂ। ਦੋ ਫਾਇਰ ਖੁੰਝ ਗਏ ਅਤੇ ਦੋਵੇਂ ਭਰਾਵਾਂ ਨੂੰ ਇਕ-ਇਕ ਗੋਲੀ ਲੱਗੀ।

ਪੁਲਸ ਥਾਣਾ ਮਜੀਠਾ ਨੇ ਦੋਵਾਂ ਭਰਾਵਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮਜੀਠਾ ਦੇ ਜਾਂਚ ਅਧਿਕਾਰੀ ਮਨਮੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਬਾਵਾ ਹਸਪਤਾਲ ਨੇੜੇ ਵਾਪਰੀ ਹੈ। ਜ਼ਖ਼ਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੋਵਾਂ ਦੇ ਬਿਆਨਾਂ ਦੇ ਆਧਾਰ ‘ਤੇ ਬਲਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਆਹ ਵਾਲੇ ਘਰ ਵਿਛੇ ਸੱਥਰ, ਜੰਞ ਚੜ੍ਹਨ ਤੋਂ ਇਕ ਦਿਨ ਪਹਿਲਾਂ ਨੌਜਵਾਨ ਦੀ ਅਚਾਨਕ ਹੋਈ ਮੌ+ਤ

ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌ+ਤ: ਬਾਈਕ ਬੇਕਾਬੂ ਹੋ ਕੇ ਸੜਕ ‘ਤੇ ਡਿੱਗੀ, ਉੱਤੋਂ ਦੀ ਲੰਘ ਗਈ ਕਰੇਨ