ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌ+ਤ: ਬਾਈਕ ਬੇਕਾਬੂ ਹੋ ਕੇ ਸੜਕ ‘ਤੇ ਡਿੱਗੀ, ਉੱਤੋਂ ਦੀ ਲੰਘ ਗਈ ਕਰੇਨ

ਲੁਧਿਆਣਾ, 14 ਮਾਰਚ 2023 – ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਜਿਸ ‘ਚ ਕਰੇਨ ਹੇਠ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਸਮਰਾਲਾ ਚੌਕ ਵਾਲੇ ਪਾਸੇ ਤੋਂ ਮੋਟਰਸਾਈਕਲ ਸਵਾਰ ਆ ਰਹੇ ਸਨ। ਇਹ ਹਾਦਸਾ ਵੀਰ ਪੈਲੇਸ ਚੌਂਕ ਨੇੜੇ ਪਹੁੰਚਦੇ ਹੀ ਵਾਪਰਿਆ।

ਸਾਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਫੁਟੇਜ ਵਿੱਚ ਬਾਈਕ ਸਵਾਰ ਇੱਕ ਕਰੇਨ ਨੂੰ ਓਵਰਟੇਕ ਕਰ ਰਹੇ ਹਨ। ਅਚਾਨਕ ਉਸਦੀ ਬਾਈਕ ਬੇਕਾਬੂ ਹੋ ਕੇ ਸੜਕ ‘ਤੇ ਫਿਸਲ ਗਈ। ਨੌਜਵਾਨ ਸੜਕ ‘ਤੇ ਡਿੱਗ ਪਏ ਅਤੇ ਪਿੱਛੇ ਤੋਂ ਆ ਰਹੀ ਕਰੇਨ ਉਨ੍ਹਾਂ ਦੇ ਉਪਰ ਦੀ ਲੰਘ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ ਵਜੋਂ ਹੋਈ ਹੈ। ਦੂਜੇ ਪਾਸੇ ਲੋਕਾਂ ਨੇ ਦੂਜੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਜਾਂਚ ਅਧਿਕਾਰੀ ਏਐਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਕਰੇਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਘਟਨਾ ਤੋਂ ਬਾਅਦ ਕਰੇਨ ਦਾ ਡਰਾਈਵਰ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ, ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੀਜੇ ਨੇ ਆਪਣੇ 2 ਸਾਲਿਆਂ ਨੂੰ ਮਾਰੀ ਗੋ+ਲੀ, ਪਰਿਵਾਰਕ ਝਗੜੇ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

ਬਿਹਾਰ ਦੇ ਛਪਰਾ ‘ਚ RJD ਨੇਤਾ ਅਗਵਾ, CCTV ‘ਚ ਕੈਦ ਹੋਈ ਪੂਰੀ ਵਾਰਦਾਤ