ਬੰਬੀਹਾ ਗਰੁੱਪ ਤੇ ਲੱਕੀ ਪਟਿਆਲ ਦੇ ਰਾਡਾਰ ‘ਤੇ ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ, ਪੁਲਿਸ ਨੇ ਚਾਰ ਫੜੇ

ਚੰਡੀਗੜ੍ਹ, 15 ਮਾਰਚ 2023 – ਚੰਡੀਗੜ੍ਹ ਆਪ੍ਰੇਸ਼ਨ ਸਾਈਟ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਚੰਡੀਗੜ੍ਹ ਸਪੈਸ਼ਲ ਸੈੱਲ ਦੇ ਇੰਸਪੈਕਟਰ ਅਮਨਜੋਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਬੰਬੀਹਾ ਗਰੁੱਪ ਦੇ ਐਸੋਸੀਏਟਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਨਾਂ ਮਨੂ, ਅਮਨ ਕੁਮਾਰ, ਸੰਜੀਵ ਕੁਮਾਰ ਅਤੇ ਕਮਲਦੀਪ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਚੰਡੀਗੜ੍ਹ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਬੰਬੀਹਾ ਗਰੁੱਪ ਦੇ ਸਾਥੀ ਨੇ ਖੁਲਾਸਾ ਕੀਤਾ ਹੈ ਕਿ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਪਲੈਨਿੰਗ ਲਗਾਤਾਰ ਚੱਲ ਰਹੀ ਸੀ। ਜਿਨ੍ਹਾਂ ਨੇ ਜੰਮੂ-ਕਸ਼ਮੀਰ ਤੋਂ ਲੰਬੀ ਰੇਂਜ ਦੇ ਹਥਿਆਰ ਲਿਆਉਣੇ ਸਨ, ਉਨ੍ਹਾਂ ਦੀ ਰੇਕੀ ਵੀ ਕੀਤੀ ਜਾ ਰਹੀ ਸੀ।

ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕੈਨੇਡਾ ਬੈਠੇ ਲੱਕੀ ਪਟਿਆਲ ਦੇ ਖਾਸ ਮੈਂਬਰ ਨੇ ਉਹਨਾਂ ਨੂੰ ਫੋਨ ਕੀਤਾ ਸੀ ਕਿ ਜੇਕਰ ਜੰਮੂ-ਕਸ਼ਮੀਰ ‘ਚ ਕੋਈ ਸਾਥੀ ਹੈ ਤਾਂ ਦੱਸੋ ਕਿ ਅਸੀਂ ਲੰਬੀ ਦੂਰੀ ਦੇ ਹਥਿਆਰ ਖਰੀਦਣਾ ਚਾਹੁੰਦੇ ਹਾਂ ਅਤੇ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਮਾਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਇੰਸਪੈਕਟਰ ਅਮਨਜੋਤ ਸਿੰਘ ਅਪਰੇਸ਼ਨ ਸੈੱਲ ਇੰਚਾਰਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਇਹਨਾਂ ਮੁਲਜ਼ਮਾਂ ਵੱਲੋਂ ਜੰਮੂ-ਕਸ਼ਮੀਰ ‘ਚ ਹਥਿਆਰਾਂ ਦੇ ਲੈਣ-ਦੇਣ ਦੀਆਂ ਗੱਲਾਂ ਲਗਾਤਾਰ ਚੱਲ ਰਹੀਆਂ ਸਨ। ਫਿਲਹਾਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਇਨ੍ਹਾਂ ਚਾਰਾਂ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਜਿਹੇ ਕਈ ਨਾਵਾਂ ਦਾ ਪਰਦਾਫਾਸ਼ ਕਰਕੇ ਜਲਦੀ ਹੀ ਉਹਨਾਂ ਨੂੰ ਸਲਾਖਾਂ ਪਿੱਛੇ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਮ ਰਹੀਮ ਅਸਲੀ ਨਕਲੀ ਬਾਰੇ ਪਾਈ ਗਈ ਪਟੀਸ਼ਨ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਵੀ ਖਾਰਜ

ਤਿੰਨ ਟ੍ਰੈਵਲ ਫ਼ਰਮਾਂ ਦੇ ਲਾਇਸੰਸ ਰੱਦ, ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੀ ਕਾਰਵਾਈ