ਜਗਤਾਰ ਹਵਾਰਾ ਦੀ ਅੱਜ 18 ਸਾਲ ਪੁਰਾਣੇ ਕੇਸ ‘ਚ ਹੋਵੇਗੀ ਮੋਹਾਲੀ ਦੀ ਅਦਾਲਤ ‘ਚ ਸੁਣਵਾਈ

ਮੋਹਾਲੀ, 16 ਮਾਰਚ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮਾਰਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਜਗਤਾਰ ਸਿੰਘ ਹਵਾਰਾ ਮਾਮਲੇ ਵਿੱਚ ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਹਵਾਰਾ ਖ਼ਿਲਾਫ਼ ਇਹ ਅਪਰਾਧਿਕ ਮਾਮਲਾ 18 ਸਾਲ ਪਹਿਲਾਂ ਖਰੜ ਵਿੱਚ ਦਰਜ ਹੋਇਆ ਸੀ। ਹਵਾਰਾ ਨੇ ਮਾਮਲੇ ‘ਚ ਡਿਸਚਾਰਜ ਅਰਜ਼ੀ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਕਰੇਗੀ।

ਦੱਸ ਦੇਈਏ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ 7 ਜਨਵਰੀ ਤੋਂ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਕੌਮੀ ਇਨਸਾਫ਼ ਮੋਰਚਾ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਨ੍ਹਾਂ ਵਿੱਚ ਹਵਾਰਾ ਦੀ ਰਿਹਾਈ ਦੀ ਮੰਗ ਵੀ ਸ਼ਾਮਲ ਹੈ। ਹਵਾਰਾ ਨੂੰ ਜਨਵਰੀ 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ 104 ਫੁੱਟ ਲੰਬੀ ਸੁਰੰਗ ਬਣਾ ਕੇ ਫਰਾਰ ਹੋਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਹੈ।

ਸਾਲ 2005 ਵਿੱਚ ਥਾਣਾ ਸਦਰ, ਖਰੜ ਵਿੱਚ ਦਰਜ ਹੋਏ ਅਪਰਾਧਿਕ ਕੇਸ ਵਿੱਚ ਹਵਾਰਾ ਦੀ ਡਿਸਚਾਰਜ ਅਰਜ਼ੀ ਦਾ ਪੰਜਾਬ ਪੁਲੀਸ ਨੇ ਵਿਰੋਧ ਕੀਤਾ ਹੈ। ਇਹ ਅਰਜ਼ੀ ਲਗਭਗ 18 ਸਾਲ ਪੁਰਾਣੇ ਇੱਕ ਕੇਸ ਵਿੱਚ ਹਵਾਰਾ ਦੀ ਤਰਫੋਂ ਉਸਦੇ ਵਕੀਲ ਨੇ 2 ਅਗਸਤ 2021 ਨੂੰ ਦਾਇਰ ਕੀਤੀ ਸੀ।

ਹਵਾਰਾ ਸਮੇਤ ਪਰਵਿੰਦਰ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ ਅਤੇ ਪਰਮਜੀਤ ਸਿੰਘ ਖ਼ਿਲਾਫ਼ ਸਬੰਧਤ ਕੇਸ ਦਰਜ ਕੀਤਾ ਗਿਆ ਸੀ। ਖਰੜ ਥਾਣੇ ਵਿੱਚ 15 ਜੂਨ 2005 ਨੂੰ ਦਰਜ ਹੋਏ ਕੇਸ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਹਥਿਆਰ ਅਤੇ ਆਰਡੀਐਕਸ ਬਰਾਮਦ ਹੋਇਆ ਸੀ। ਇਨ੍ਹਾਂ ਵਿਚੋਂ 8.350 ਕਿਲੋ ਆਰਡੀਐਕਸ, 1.9 ਕਿਲੋ ਪੇਂਟ ਯੈਲੋ ਅਤੇ ਏਕੇ-47 ਦੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਹਾਲੀ ਅਦਾਲਤ ਵਿੱਚ ਹਵਾਰਾ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਪੁਲੀਸ ਨੇ ਕਿਹਾ ਸੀ ਕਿ ਕੇਸ ਵਿੱਚ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣ ਲਈ ਕਾਫੀ ਸਬੂਤ ਮੌਜੂਦ ਹਨ। ਇਸ ਲਈ, ਇਸ ਅਰਜ਼ੀ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।

ਦੂਜੇ ਪਾਸੇ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਚੰਡੀਗੜ੍ਹ ਅਦਾਲਤ ਵਿੱਚ ਅਪਰਾਧਿਕ ਕੇਸ ਵੀ ਚੱਲ ਰਿਹਾ ਹੈ। ਇਸ ਦੀ ਸੁਣਵਾਈ 18 ਮਾਰਚ ਨੂੰ ਹੋਵੇਗੀ। ਇਸ ਤੋਂ ਪਹਿਲਾਂ ਹਵਾਰਾ ਨੂੰ ਬੀਤੀ ਦਸੰਬਰ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ ਪਰ ਦਿੱਲੀ ਪੁਲੀਸ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਪੇਸ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸਾਲ 2005 ਵਿੱਚ ਚੰਡੀਗੜ੍ਹ ਵਿੱਚ ਦਰਜ ਇੱਕ ਕੇਸ ਵਿੱਚ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। 18 ਸਾਲ ਪੁਰਾਣੇ ਮਾਮਲੇ ‘ਚ ਉਸ ‘ਤੇ ਦੋਸ਼ ਤੈਅ ਕੀਤੇ ਜਾਣੇ ਬਾਕੀ ਹਨ।

ਬੇਅੰਤ ਸਿੰਘ ਕਤਲ ਕਾਂਡ ਤੋਂ ਬਾਅਦ ਗ੍ਰਿਫ਼ਤਾਰ ਹਵਾਰਾ ਜਨਵਰੀ 2004 ਵਿੱਚ ਇੱਕ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਦੇਵੀ ਸਿੰਘ ਨਾਲ ਬੁੜੈਲ ਜੇਲ੍ਹ ਵਿੱਚ 104 ਫੁੱਟ ਡੂੰਘੀ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨੋਂ ਫੜ ਲਏ ਗਏ। ਹਵਾਰਾ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੀ ਕੇਸ ਦਰਜ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਦਸਤਾਵੇਜ਼ ਨਿੱਕਲੇ ਫਰਜ਼ੀ, ਹੁਣ ਕੀਤਾ ਜਾਵੇਗਾ ਡਿਪੋਰਟ

ਵਿਜੀਲੈਂਸ ਨੇ PSPCL ਦਾ JE ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਗ੍ਰਿਫਤਾਰ