ਆਪ ਸਰਕਾਰ ਦਾ 1 ਸਾਲ ਪੂਰਾ ਹੋਣ ‘ਤੇ ਮਾਨ ਨੇ ਗਿਣਾਈਆਂ ਪ੍ਰਾਪਤੀਆਂ, ਕਿਹਾ – ਅਗਲੀ ਪੀੜ੍ਹੀ ਦੇ ਭਵਿੱਖ ਨੂੰ ਬਣਾਵਾਂਗੇ, ਮੇਰੇ ‘ਤੇ ਭਰੋਸਾ ਰੱਖੋ

ਚੰਡੀਗੜ੍ਹ, 16 ਮਾਰਚ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ‘ਆਪ’ ਸਰਕਾਰ ਨੂੰ ਇੱਕ ਸਾਲ ਪੂਰਾ ਹੋਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਪਿਛਲੇ ਇੱਕ ਸਾਲ ਵਿੱਚ ਸਰਕਾਰ ਦੀਆਂ ਸਾਰੀਆਂ ਗਾਰੰਟੀਆਂ ਅਤੇ ਪ੍ਰਾਪਤੀਆਂ ਨੂੰ ਗਿਣਾਇਆ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦਾ ਟੀਚਾ ਅਗਲੀਆਂ ਚੋਣਾਂ ਨਹੀਂ ਸਗੋਂ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਖੁਸ਼ਹਾਲ ਬਣਾਉਣਾ ਹੈ।

ਸੀਐਮ ਮਾਨ ਨੇ ਕਿਹਾ ਕਿ ਪੂਰੇ ਬਹੁਮਤ ਨਾਲ ਜਿੱਤਣ ਵਾਲੇ ‘ਆਪ’ ਦੇ ਮੰਤਰੀਆਂ ਅਤੇ ਵਿਧਾਇਕਾਂ ਦਾ ਕੋਈ ਸਿਆਸੀ ਇਤਿਹਾਸ ਨਹੀਂ ਹੈ, ਉਹ ਸਾਰੇ ਆਮ ਲੋਕਾਂ ਤੋਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੋਣ ਪ੍ਰਚਾਰ ਦੌਰਾਨ ਪੰਜਾਬੀਆਂ ਨੂੰ ਰੋਜ਼ਗਾਰ ਦੀ ਗਾਰੰਟੀ ਦਿੱਤੀ ਸੀ। ਰੋਜ਼ਗਾਰ ਲਈ ਹਰ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੀ ਗਰੰਟੀ ਨੂੰ ਪੂਰਾ ਕਰਦਿਆਂ ਇੱਕ ਸਾਲ ਵਿੱਚ 26,778 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ।

ਦੂਜੀ ਗਾਰੰਟੀ ਵਿੱਚ ਜ਼ੀਰੋ ਬਿਜਲੀ ਬਿੱਲ ਦਾ ਟੀਚਾ ਪੂਰਾ ਕੀਤਾ ਗਿਆ। ਲਗਭਗ 87 ਫੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਗਈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਕੀਤਾ। ਆਊਟਸੋਰਸ ਮੁਲਾਜ਼ਮਾਂ ਨੂੰ ਵੀ ਕਾਨੂੰਨੀ ਅੜਚਨਾਂ ਨੂੰ ਦੂਰ ਕਰਕੇ ਜਲਦੀ ਪੱਕੇ ਕਰਨ ਲਈ ਕਿਹਾ ਗਿਆ ਹੈ।

ਸੀਐਮ ਮਾਨ ਨੇ ਕਿਹਾ ਕਿ ਮੂੰਗੀ ‘ਤੇ ਐਮਐਸਪੀ ਦਿੱਤੀ ਗਈ, ਕਣਕ ਦੀ ਸਿੱਧੀ ਬਿਜਾਈ ਲਈ 1500 ਰੁਪਏ ਦਿੱਤੇ ਗਏ, ਗੰਨੇ ਲਈ 392 ਕਰੋੜ ਦਿੱਤੇ ਗਏ। ਇੱਕ ਸਾਲ ਵਿੱਚ 300 ਮੁਹੱਲਾ ਕਲੀਨਿਕ ਚਲਾਏ ਗਏ, ਜਿੱਥੇ 15 ਲੱਖ ਲੋਕਾਂ ਨੇ ਇਨ੍ਹਾਂ ਦਾ ਲਾਭ ਲਿਆ। ਮਾਨ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਯੋਗਤਾ ਅਤੇ ਰੁਚੀ ਅਨੁਸਾਰ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਿਆ ਜਾਵੇਗਾ। ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ ਦਾ ਵਾਅਦਾ ਪੂਰਾ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ‘ਆਪ’ ਨੇ ਇਨਸਾਫ਼ ਮਿਲਣ ਦੀ ਗਾਰੰਟੀ ਦਿੱਤੀ ਸੀ। ਇਸ ਨੂੰ ਪੂਰਾ ਕਰਦੇ ਹੋਏ ਐਸਆਈਟੀ ਵੱਲੋਂ 7000 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ।

ਸੀਐਮ ਮਾਨ ਨੇ ਕਿਹਾ ਕਿ ਸਰਕਾਰ ਦੇ ਨਵੇਂ ਸਾਲ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਸੂਬੇ ਵਿੱਚ ਵੱਡੇ ਉਦਯੋਗ ਲੱਗ ਰਹੇ ਹਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਨਸ਼ਿਆਂ ਖਿਲਾਫ ਵੱਡੀ ਮੁਹਿੰਮ ਵਿੱਢੀ ਗਈ ਹੈ, ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰ ਵਿਰੁੱਧ ਸ਼ਿਕੰਜਾ ਕੱਸਿਆ ਗਿਆ। ਭ੍ਰਿਸ਼ਟਾਚਾਰ ਦੇ ਦੋਸ਼ੀ ਮੰਤਰੀ ਅਤੇ ਅਧਿਕਾਰੀ ਜੇਲ੍ਹਾਂ ਵਿੱਚ ਹਨ। ਮਾਨ ਨੇ ਕਿਹਾ ਕਿ ‘ਆਪ’ ਨੇ ਆਪਣੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ।

ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਪੰਜਾਬੀਆਂ ਦੀ ਸਰਕਾਰ ਹੈ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ‘ਆਪ’ ਨੇ ਉਹ ਕੰਮ ਪਹਿਲੇ ਛੇ ਮਹੀਨਿਆਂ ‘ਚ ਕੀਤੇ ਜੋ ਪਿਛਲੀਆਂ ਸਰਕਾਰਾਂ ਪਿਛਲੇ ਛੇ ਮਹੀਨਿਆਂ ਵਿੱਚ ਕਰਦਿਆਂ ਸਨ। ਮਾਨ ਨੇ ਪੰਜਾਬੀਆਂ ਨੂੰ ਕਿਹਾ ਕਿ ਉਹ ਉਸ ‘ਤੇ ਵਿਸ਼ਵਾਸ ਰੱਖਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ਬਣਿਆ ਨੋ ਫਲਾਈ ਜ਼ੋਨ: ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਮਾਨਵ ਰਹਿਤ ਜਹਾਜ਼ ਉਡਾਉਣ ‘ਤੇ ਪਾਬੰਦੀ

ਲਾਰੈਂਸ ਬਿਸ਼ਨੋਈ ਦੀ ਇੰਟਰ‌ਵਿਊ ਵੇਖ ਦੋ ਨਾਬਾਲਗ ਕੁੜੀਆਂ ਉਸ ਨੂੰ ਮਿਲਣ ਬਠਿੰਡਾ ਜੇਲ੍ਹ ਪਹੁੰਚੀਆਂ