ਦੋ ਮੋਟਰਸਾਈਕਲ ਸਵਾਰਾਂ ਨੇ 6 ਸਾਲਾ ਬੱਚੇ ਨੂੰ ਮਾਰੀ ਗੋ+ਲੀ, ਹੋਈ ਮੌ+ਤ

ਚੰਡੀਗੜ੍ਹ, 16 ਮਾਰਚ 2023 – ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਜਸਪ੍ਰੀਤ ਸਿੰਘ ਨਾਮੀ ਵਿਅਕਤੀ ਆਪਣੇ 6 ਸਾਲ ਦੇ ਬੇਟੇ ਅਤੇ ਬੇਟੀ ਨਾਲ ਪੈਦਲ ਘਰ ਜਾ ਰਿਹਾ ਸੀ ਕਿ ਅਚਾਨਕ ਬੁਲੇਟ ਮੋਟਰਸਾਈਕਲ ਤੇ ਆਏ ਦੋ ਵਿਅਕਤੀਆਂ ਨੇ ਬੱਚੇ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਤ ਹੋ ਗਈ।

ਮਾਨਸਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਵੀ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਦੋ ਬੁਲੇਟ ਸਵਾਰਾਂ ਨੇ ਪਿਤਾ ਅਤੇ ਭੈਣ ਦਾ ਹੱਥ ਫੜ ਕੇ ਪੈਦਲ ਜਾ ਰਹੇ 6 ਸਾਲ ਦੇ ਬੱਚੇ ਨੂੰ ਗੋਲੀ ਮਾਰ ਦਿੱਤੀ। ਇਹ ਗੋਲੀਆਂ ਪਿਤਾ ਲਈ ਸੀ, ਪਰ ਨਿਸ਼ਾਨਾ 6 ਸਾਲ ਦਾ ਛੋਟਾ ਬੱਚਾ ਬਣ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਪਿਤਾ ਜਸਪ੍ਰੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਆਪਣੇ 6 ਸਾਲਾ ਪੁੱਤਰ ਉਦੈਵੀਰ ਸਿੰਘ ਅਤੇ ਧੀ ਨਾਲ ਪਿੰਡ ਦੀ ਸੜਕ ’ਤੇ ਜਾ ਰਿਹਾ ਸੀ। ਉਦੋਂ ਦੋ ਨੌਜਵਾਨ ਬੁਲੇਟ ਮੋਟਰਸਾਈਕਲ ’ਤੇ ਆਏ। ਮੋਟਰਸਾਈਕਲ ਸਵਾਰ ਨੌਜਵਾਨ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹ ਤਾਂ ਬਚ ਗਿਆ ਪਰ ਗੋਲੀਆਂ ਉਸ ਦੇ 6 ਸਾਲਾ ਬੇਟੇ ਨੂੰ ਲੱਗੀਆਂ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਬੱਡੀ ਖਿਡਾਰੀ ਪਾਬੰਦੀਸ਼ੁਦਾ ਟੀਕਿਆਂ ਸਮੇਤ ਗ੍ਰਿਫਤਾਰ: ਪੰਜਾਬ ਦੇ ਖਿਡਾਰੀਆਂ ਲਈ ਲਿਆ ਰਿਹਾ ਸੀ ਸਟੀਰੌਇਡ ਦੀ ਖੇਪ

ਨੌਜਵਾਨ ਵੱਲੋਂ ਖੁ+ਦ+ਕੁ+ਸ਼ੀ ਮਾਮਲਾ: ਪ੍ਰੇਮਿਕਾ ‘ਤੇ ਹੋਈ FIR