ਨੌਜਵਾਨ ਵੱਲੋਂ ਖੁ+ਦ+ਕੁ+ਸ਼ੀ ਮਾਮਲਾ: ਪ੍ਰੇਮਿਕਾ ‘ਤੇ ਹੋਈ FIR

ਲੁਧਿਆਣਾ, 17 ਮਾਰਚ 2023 – ਲੁਧਿਆਣਾ ‘ਚ 20 ਸਾਲਾ ਨੌਜਵਾਨ ਦੀ ਮੌਤ ਤੋਂ ਇਕ ਦਿਨ ਬਾਅਦ 20 ਸਾਲਾ ਨੌਜਵਾਨ ਦੇ ਪਰਿਵਾਰ ਨੇ ਬਸੰਤ ਪਾਰਕ ਥਾਣੇ ਦੇ ਬਾਹਰ ਉਸ ਦੀ ਪ੍ਰੇਮਿਕਾ ‘ਤੇ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਲਾਸ਼ ਚੌਕੀ ਦੇ ਬਾਹਰ ਰੱਖ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਰਿਵਾਰ ਨੇ ਪੁਲਸ ‘ਤੇ ਮ੍ਰਿਤਕ ਦੀ ਪ੍ਰੇਮਿਕਾ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ ਹੈ। ਪਰਿਵਾਰ ਨੇ ਦੋਸ਼ ਲਾਏ ਕਿ ਪੁਲੀਸ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ।

ਮ੍ਰਿਤਕ ਹਰਸ਼ ਦੇ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਆਈਲੈਟਸ ਦੀ ਤਿਆਰੀ ਕਰ ਰਿਹਾ ਸੀ, ਉਹ ਵਿਦੇਸ਼ ‘ਚ ਸੈਟਲ ਹੋਣਾ ਚਾਹੁੰਦਾ ਸੀ। ਇਸ ਦੌਰਾਨ ਉਸ ਦੇ ਲੜਕੇ ਦੀ ਡਾਬਾ-ਲੁਹਾਰਾ ਰੋਡ ਦੀ ਰਹਿਣ ਵਾਲੀ ਇਕ ਔਰਤ ਨਾਲ ਦੋਸਤੀ ਕਰ ਲਈ।

ਕੁਝ ਦਿਨ ਪਹਿਲਾਂ ਮਹਿਲਾ ਨੇ ਡਾਬਾ ਥਾਣੇ ਵਿੱਚ ਉਸ ਦੇ ਲੜਕੇ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਭਾਵੇਂ ਰਾਜ਼ੀਨਾਮਾ ਹੋ ਗਿਆ ਪਰ ਪੁੱਤਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ 9 ਮਾਰਚ ਨੂੰ ਉਸ ਨੇ ਜ਼ਹਿਰ ਖਾ ਲਿਆ ਸੀ। ਮ੍ਰਿਤਕ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਛੇ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਸੁਸਾਈਡ ਨੋਟ ਛੱਡ ਕੇ ਪੁਲਸ ਤੋਂ ਔਰਤ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਸੁਸਾਈਡ ਨੋਟ ਮਿਲਣ ਦੇ ਬਾਵਜੂਦ ਪੁਲਿਸ ਕਾਰਵਾਈ ਨਹੀਂ ਕਰ ਰਹੀ ਹੈ। ਬਸੰਤ ਚੌਕੀ ਦੇ ਇੰਚਾਰਜ ਜਰਨੈਲ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਮਾਮਲਾ ਸ਼ਾਂਤ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਪੁਲੀਸ ਵੱਲੋਂ ਔਰਤ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

ਪੁਲੀਸ ਚੌਕੀ ਬਸੰਤ ਪਾਰਕ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਔਰਤ ਖ਼ਿਲਾਫ਼ ਦੇਰ ਸ਼ਾਮ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੋ ਮੋਟਰਸਾਈਕਲ ਸਵਾਰਾਂ ਨੇ 6 ਸਾਲਾ ਬੱਚੇ ਨੂੰ ਮਾਰੀ ਗੋ+ਲੀ, ਹੋਈ ਮੌ+ਤ

ਪੰਜਾਬ ਸਰਕਾਰ ਨੇ ਚਾਰ ਸੜਕਾਂ ਨੂੰ ਕੀਤਾ ਟੋਲ ਫਰੀ: ETO