ਚੰਡੀਗੜ੍ਹ, 18 ਮਾਰਚ, 2023: ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਅੱਜ ਤੜਕੇ ਰੋਂ ਭਾਰੀ ਬਰਸਾਤ ਸ਼ੁਰੂ ਹੋਈ ਤੇ ਸਵੇਰ 5.30 ਵਜੇ ਤੱਕ ਲਗਾਤਾਰ ਭਾਰੀ ਮੀਂਹ ਪਿਆ।
ਇਸ ਉਪਰੰਤ ਵੀ ਸਾਢੇ ਅੱਠ ਵਜੇ ਸਵੇਰ ਤੱਕ ਰੁਕ ਰੁਕ ਕੇ ਮੀਂਹ ਪੈਣਾ ਜਾਰੀ ਹੈ। ਕਿਸਾਨਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਸ ਮੀਂਹ ਨਾਲ ਕਣਕ ਦੀ ਫਸਲ ਤੇ ਸਬਜ਼ੀਆਂ ਦਾ ਬਹੁਤ ਨੁਕਸਾਨ ਹੋਵੇਗਾ।
ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਰਾਤ ਨੂੰ ਤੇਜ਼ ਹਨੇਰੀ ਅਤੇ ਮੋਹਲੇਧਾਰ ਮੀਂਹ ਦੇ ਨਾਲ ਹੋਈ ਗੜੇਮਾਰੀ ਕਾਰਨ ਜ਼ਿਲ੍ਹੇ ਵਿੱਚ ਕਣਕ ਦੀ ਪੰਜ ਫੀਸਦੀ ਫਸਲ ਤਬਾਹ ਹੋ ਗਈ ਹੈ। ਜਿਸ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਮੁਤਾਬਕ 3 ਦਿਨ ਹੋਰ ਮੀਂਹ ਪੈਣ ਦੀ ਗੱਲ ਕਹੀ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ ‘ਤੇ ਚਿੰਤਾ ਦੀਆਂ ਲਕੀਰਾਂ ਲੱਗ ਗਈਆਂ ਹਨ।
ਉਨ੍ਹਾਂ ਨੂੰ ਡਰ ਹੈ ਕਿ ਜੇਕਰ ਕੁਝ ਦਿਨ ਹੋਰ ਇਸੇ ਤਰ੍ਹਾਂ ਮੀਂਹ ਪਿਆ ਤਾਂ ਬਚੀ ਹੋਈ ਫਸਲ ਵੀ ਬਰਬਾਦ ਹੋ ਜਾਵੇਗੀ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਇਸ ਵਾਰ 1.84 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ। ਇਸ ਦੇ ਨਾਲ ਹੀ ਲਗਭਗ ਪੰਜ ਫੀਸਦੀ ਫਸਲ ਹਵਾ ਨਾਲ ਫੈਲ ਜਾਂਦੀ ਹੈ।